ਪੰਜਾਬ ਬੰਦ ਨੂੰ ਲੈ ਕੇ ਅੰਮ੍ਰਿਤਸਰ ''ਚ ਸਿੱਖ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ

01/25/2020 1:16:39 PM

ਅੰਮ੍ਰਿਤਸਰ (ਸੁਮਿਤ ਖੰਨਾ) : ਨਾਗਰਿਕਤਾ ਸੋਧ ਕਾਨੂੰਨ ਅਤੇ ਕੇਂਦਰ ਦੀਆਂ ਹੋਰ ਵਧੀਕੀਆਂ ਵਿਰੁੱਧ ਅਕਾਲੀ ਦਲ (ਅੰਮ੍ਰਿਤਸਰ) ਅਤੇ ਦਲ ਖ਼ਾਲਸਾ ਵਲੋਂ ਆਪਣੀਆਂ ਹੋਰ ਸਹਿਯੋਗੀ ਜਥੇਬੰਦੀਆਂ ਦੇ ਨਾਲ ਮਿਲ ਕੇ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਦੇ ਤਹਿਤ ਅੱਜ ਉਕਤ ਜਥੇਬੰਦੀਆਂ ਵਲੋਂ ਮੁਸਲਿਮ ਭਾਈਚਾਰੇ ਨੂੰ ਨਾਲ ਲੈ ਕੇ ਅੰਮ੍ਰਿਤਸਰ ਦੇ ਭੰਡਾਰੀ ਪੁਲ 'ਤੇ ਸਰਕਾਰ ਖਿਲਾਫ ਰੋਸ ਮੁਜ਼ਾਹਰਾ ਕੀਤਾ ਗਿਆ।

PunjabKesariਇਸ ਮੌਕੇ ਉਨ੍ਹਾਂ ਨੇ ਕੇਂਦਰ ਦੀ ਮੋਦੀ ਸਰਕਾਰੀ ਦੀ ਜ਼ੋਰਦਾਰ ਨਿਖੇਧੀ ਕੀਤੀ ਅਤੇ ਨਾਗਰਿਕਤਾ ਸੋਧ ਕਾਨੂੰਨ ਨੂੰ ਵਾਪਸ ਲੈਣ ਦੀ ਮੰਗ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ 20 ਜਨਵਰੀ ਨੂੰ ਰੋਡ ਜਾਮ ਕੀਤੇ ਜਾਣਗੇ।


Baljeet Kaur

Content Editor

Related News