ਸਿੱਖ ਜਥੇਬੰਦੀਆਂ ਨੇ ਢੱਡਰੀਆਂ ਵਾਲੇ ਖਿਲਾਫ ਗਿਆਨੀ ਹਰਪ੍ਰੀਤ ਸਿੰਘ ਨੂੰ ਦਿੱਤਾ ਮੰਗ ਪੱਤਰ

10/03/2019 1:06:14 PM

ਅੰਮ੍ਰਿਤਸਰ (ਸੁਮਿਤ ਖੰਨਾ) : ਦੇਸ਼ ਵਿਦੇਸ਼ ਦੀਆਂ ਇਕ ਦਰਜਨ ਦੇ ਕਰੀਬ ਸਿੱਖ ਜਥੇਬੰਦੀਆਂ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਮੰਗ ਪੱਤਰ ਸੌਂਪ ਕੇ ਸਿੱਖ ਪ੍ਰਚਾਰਕ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲੇ ਖਿਲਾਫ ਪੰਥਕ ਕਾਰਵਾਈ ਦੀ ਮੰਗ ਕੀਤੀ। ਇਨ੍ਹਾਂ ਜਥੇਬੰਦੀਆਂ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲਾ ਵਲੋਂ ਸਿੱਖੀ ਦਾ ਗਲਤ ਪ੍ਰਚਾਰ ਕੀਤਾ ਜਾ ਰਿਹਾ ਹੈ। ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਮਾਮਲੇ ਬਾਰੇ ਜਲਦੀ ਹੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਬੁਲਾ ਕੇ ਅਗਲਾ ਫੈਸਲਾ ਲਿਆ ਜਾਵੇਗਾ।

ਇਸ ਤੋਂ ਇਲਾਵਾ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਗਾਇਕ ਕੇ.ਐੱਸ. ਮੱਖਣ ਵਲੋਂ ਕਕਾਰ ਉਤਾਰਨ ਨੂੰ ਗਲਤ ਦੱਸਿਆ ਹੈ। ਉਨ੍ਹਾਂ ਕਿਹਾ ਕਿ ਕੇ.ਐੱਸ. ਮੱਖਣ ਨੂੰ ਇਸ ਤਰ੍ਹਾਂ ਕਕਾਰ ਨਹੀਂ ਉਤਾਰਨੇ ਚਾਹੀਦੇ ਸਨ। ਇਸ ਦੇ ਨਾਲ ਹੀ ਉਨ੍ਹਾਂ ਗੁਰਦਾਸ ਮਾਨ ਵਲੋਂ ਪੰਜਾਬੀ ਬੋਲੀ 'ਤੇ ਦਿੱਤੇ ਗਏ ਬਿਆਨ ਨੂੰ ਵੀ ਗਲਤ ਦੱਸਿਆ ਹੈ।


Baljeet Kaur

Content Editor

Related News