ਸਿੱਖ ਜਥੇਬੰਦੀਆਂ ਨੇ ਐੱਸ.ਜੀ.ਪੀ.ਸੀ. ਖ਼ਿਲਾਫ਼ ਖੋਲ੍ਹਿਆ ਮੋਰਚਾ (ਤਸਵੀਰਾਂ)
Monday, Sep 14, 2020 - 01:53 PM (IST)
ਅੰਮ੍ਰਿਤਸਰ (ਸੁਮਿਤ ਖੰਨਾ) : ਪਾਵਨ ਸਰੂਪਾਂ ਦੇ ਮਾਮਲੇ 'ਚ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਅੱਜ ਐੱਸ.ਜੀ.ਪੀ.ਸੀ. ਦਾ ਘਿਰਾਓ ਕੀਤਾ ਗਿਆ। ਪਹਿਲਾਂ ਇਨ੍ਹਾਂ ਸਿੱਖ ਜਥੇਬੰਦੀਆਂ ਵਲੋਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪੰਥਕ ਸੰਮੇਲਨ ਦਾ ਐਲਾਨ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਕੁਝ ਸਿੱਖ ਜਥੇਬੰਦੀਆਂ ਵਲੋਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਦੇ ਬਾਹਰ ਰੋਕੇ ਜਾਣ 'ਤੇ ਸਤਨਾਮ ਵਾਹਿਗੁਰੂ ਦਾ ਜਾਪ ਰਸਤੇ 'ਚ ਬੈਠ ਕੇ ਕੀਤਾ ਜਾ ਰਿਹਾ ਸੀ।
ਇਹ ਵੀ ਪੜ੍ਹੋ : 3 ਬੱਚਿਆਂ ਦੇ ਪਿਓ ਨੇ ਬੇਸ਼ਰਮੀ ਦੀਆਂ ਹੱਦਾਂ ਕੀਤੀਆਂ ਪਾਰ, 6 ਸਾਲਾ ਬੱਚੀ ਨਾਲ ਕੀਤਾ ਜਬਰ-ਜ਼ਿਨਾਹ
ਇਸ ਮੌਕੇ ਸਤਿਕਾਰ ਕਮੇਟੀ ਦੇ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਵਲੋਂ ਅੱਜ ਪਾਵਨ ਸਰੂਪਾਂ ਦੇ ਮਾਮਲੇ 'ਚ ਮੋਰਚਾ ਖੋਲ੍ਹਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰੂਪਾਂ ਦੇ ਮਾਮਲਿਆਂ 'ਚ ਜੋ ਸਿੱਟ ਤਖ਼ਤ ਵਲੋਂ ਬਣਾਈ ਗਈ ਹੈ। ਇਹ ਸਿੱਟ ਹੁਣ ਇਨ੍ਹਾਂ ਨੂੰ ਦੋਸ਼ੀ ਠਹਿਰਾ ਰਹੀ ਹੈ, ਜਿਸ ਕਰਕੇ ਇਹ ਰਿਪੋਰਟ ਨੂੰ ਹੁਣ ਜਨਤਕ ਨਹੀਂ ਕਰ ਰਹੇ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ 'ਚ ਜਲਦ ਤੋਂ ਜਲਦ ਪੁਲਸ ਕਾਰਵਾਈ ਕੀਤੀ ਜਾਵੇ ਤੇ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਪਾਈ ਹੈ ਉਸ ਨੂੰ ਵੀ ਬੰਦ ਕੀਤਾ ਜਾਵੇ।
ਇਹ ਵੀ ਪੜ੍ਹੋ : ਡਾਕੀਆ ਘਰ 'ਚ ਦੇ ਗਿਆ ਪਾਸਪੋਰਟ, ਵੇਖ ਪਰਿਵਾਰ ਦੇ ਉਡ ਗਏ ਹੋਸ਼