ਸਿਰਸਾ ਮੁਖੀ ਨੂੰ ਕਦੇ ਵੀ ਮੁਆਫ ਨਹੀਂ ਕੀਤਾ ਜਾ ਸਕਦਾ : ਲੌਂਗੋਵਾਲ

Saturday, Oct 13, 2018 - 10:23 AM (IST)

ਸਿਰਸਾ ਮੁਖੀ ਨੂੰ ਕਦੇ ਵੀ ਮੁਆਫ ਨਹੀਂ ਕੀਤਾ ਜਾ ਸਕਦਾ : ਲੌਂਗੋਵਾਲ

ਅੰਮ੍ਰਿਤਸਰ (ਦੀਪਕ) : ਅਕਾਲ ਤਖਤ ਦੇ ਰਿਕਾਰਡ ਮੁਤਾਬਕ ਜਦੋਂ ਮਈ 2007 ਨੂੰ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਖਿਲਾਫ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਦੀ ਨਕਲ ਕਰ ਕੇ ਪੰਥ ਵਿਰੋਧੀ ਹਰਕਤਾਂ ਨੂੰ ਅੰਜਾਮ ਦੇਣ ਦੇ ਵਿਰੋਧ 'ਚ ਸ੍ਰੀ ਅਕਾਲ ਤਖਤ ਨੇ ਹੁਕਮਨਾਮਾ ਜਾਰੀ ਕਰਕੇ ਉਸ ਦਾ ਸਮਾਜਿਕ ਬਾਈਕਾਟ ਕਰਨ ਦਾ ਐਲਾਨ ਕੀਤਾ ਸੀ। ਅਕਾਲ ਤਖਤ ਨੇ 24 ਸਤੰਬਰ 2015 ਨੂੰ ਰਾਮ ਰਹੀਮ ਨੂੰ ਮੁਆਫ ਕਰਨ ਦਾ ਜਦੋਂ ਐਲਾਨ ਕੀਤਾ ਸੀ ਤਾਂ ਦੇਸ਼-ਵਿਦੇਸ਼ ਦੀਆਂ ਸਾਰੀਆਂ ਸਿੱਖ ਧਾਰਮਿਕ ਜਥੇਬੰਦੀਆਂ ਨੇ ਉਕਤ ਫੈਸਲੇ ਦਾ ਡਟ ਕੇ ਵਿਰੋਧ ਕੀਤਾ ਸੀ। ਉਸ ਸਮੇਂ ਇਹ ਪਤਾ ਨਹੀਂ ਸੀ ਲੱਗਾ ਕਿ ਅਕਾਲ ਤਖਤ ਦੇ ਜਥੇਦਾਰ ਨੇ ਕਿਸ ਦਬਾਅ ਹੇਠ ਆ ਕੇ ਡੇਰਾ ਸਿਰਸਾ ਮੁਖੀ ਨੂੰ ਮੁਆਫ ਕੀਤਾ। ਸਿੱਖ ਜਗਤ ਨੇ ਇਸ ਫੈਸਲੇ ਦਾ ਜਦੋਂ ਸ਼ਰੇਆਮ ਵਿਰੋਧ ਕੀਤਾ ਤਾਂ ਉਸ ਸਮੇਂ ਅਕਾਲ ਤਖਤ ਦੇ ਜਥੇਦਾਰਾਂ ਨੇ ਇਕ ਵਿਸ਼ੇਸ਼ ਮੀਟਿੰਗ 16 ਅਕਤੂਬਰ 2015 ਨੂੰ ਸੱਦ ਕੇ ਪਹਿਲਾ ਫੈਸਲਾ ਵਾਪਸ ਲੈ ਲਿਆ ਤੇ ਡੇਰਾ ਮੁਖੀ ਨੂੰ ਦਿੱਤੀ ਮੁਆਫੀ ਦੇ ਐਲਾਨ ਨੂੰ ਰੱਦ ਕਰ ਦਿੱਤਾ ਸੀ ਤੇ ਕਿਹਾ ਕਿ ਡੇਰਾ ਮੁਖੀ ਦੋਸ਼ੀ ਰਹੇਗਾ, ਉਸ ਨੂੰ ਮੁਆਫ ਨਹੀਂ ਕੀਤਾ ਜਾਵੇਗਾ।

ਅਕਾਲ ਤਖਤ ਦੇ ਰਿਕਾਰਡ ਮੁਤਾਬਕ ਮਈ 2007 ਨੂੰ ਰਾਮ ਰਹੀਮ ਖਿਲਾਫ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਦੀ ਨਕਲ ਕਰ ਕੇ ਪੰਥ ਵਿਰੋਧੀ ਹਰਕਤਾਂ ਨੂੰ ਅੰਜਾਮ ਦੇਣ ਲਈ ਵਿਰੋਧ ਵਿਚ 16 ਅਕਤੂਬਰ 2015 ਨੂੰ ਅਕਾਲ ਤਖ਼ਤ ਵਲੋਂ ਮੁਆਫੀ ਨਾ ਦੇਣ ਦੇ ਫੈਸਲੇ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਠੀਕ ਫੈਸਲਾ ਦੱਸਦਿਆਂ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਸਪੱਸ਼ਟ ਕੀਤਾ ਕਿ ਸਿੱਖ ਕੌਮ ਦੇ ਦੁਸ਼ਮਣ ਤੇ ਪੰਥ ਵਿਰੋਧੀ ਸਾਜ਼ਿਸ਼ਾਂ ਦੇ ਮੁਖੀ ਰਾਮ ਰਹੀਮ ਨੂੰ ਕਦੇ ਵੀ ਮੁਆਫ ਨਹੀਂ ਕੀਤਾ ਜਾ ਸਕਦਾ। ਲੌਂਗੋਵਾਲ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਮੇਸ਼ਾ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਮਰਿਆਦਾ ਦੀ ਪਹਿਰੇਦਾਰ ਹੈ, ਜਦ ਕਿ ਸ਼੍ਰੋਮਣੀ ਅਕਾਲੀ ਦਲ ਵੀ ਪੰਥ ਦੇ ਹਿੱਤਾਂ ਦੀ ਰਾਖੀ ਕਰਨ ਲਈ ਹਮੇਸ਼ਾ ਵਚਨਬੱਧ ਰਿਹਾ ਹੈ।


Related News