ਭੈਣ ਦੀ ਕੁੱਟਮਾਰ ਕਰਦੇ ਹੋਏ ਭਰਾ ਨੇ ਕੀਤੀਆਂ ਸ਼ਰਮਨਾਕ ਹਰਕਤਾਂ, ਵੀਡੀਓ ’ਚ ਦੇਖੋ ਪੂਰਾ ਮਾਮਲਾ

Friday, Sep 03, 2021 - 06:19 PM (IST)

ਅੰਮ੍ਰਿਤਸਰ (ਸੁਮਿਤ) - ਅੰਮ੍ਰਿਤਸਰ ਦੇ ਮਹਿੰਦਰਾ ਕਾਲੋਨੀ ਦੇ ਇਲਾਕੇ ਵਿੱਚ ਉਸ ਸਮੇਂ ਰੋਲਾ ਪੈ ਗਿਆ, ਜਦੋਂ ਇੱਕ ਪਰਿਵਾਰ ਦੇ ਘਰ ਦਾ ਮਾਹੌਲ ਮਹਾਭਾਰਤ ਦੇ ਮੈਦਾਨ ਵਰਗਾ ਬਣ ਗਿਆ। ਘਰ ’ਚ ਰਹਿ ਰਹੇ ਭੈਣ ਅਤੇ ਭਰਾ ਦੀ ਕਿਸੇ ਗੱਲ ਦੀ ਰੰਜ਼ਿਸ਼ ਨੂੰ ਲੈ ਕੇ ਆਪਸ ’ਚ ਜ਼ਬਰਦਸਤ ਲੜਾਈ ਹੋ ਗਈ। ਦੋਵਾਂ ਦੀ ਲੜਾਈ ਇਨ੍ਹੀ ਜ਼ਿਆਦਾ ਵੱਧ ਗਈ ਕਿ ਭਰਾ ਨੇ ਆਪਣੀ ਹੀ ਭੈਣ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕਰਦੇ ਹੋਏ ਉਸ ’ਤੇ ਸਰੀਰਕ ਤਸ਼ੱਦਦ ਤੱਕ ਕਰ ਦਿੱਤੇ। ਇਸ ਦੌਰਾਨ ਆਲੇ-ਦੁਆਲੇ ਦੇ ਲੋਕ ਵੱਡੀ ਗਿਣਤੀ ’ਚ ਇਕੱਠੇ ਹੋ ਗਏ।

ਪੜ੍ਹੋ ਇਹ ਵੀ ਖ਼ਬਰ - ਇੰਗਲੈਂਡ ਜਾਣ ਵਾਲੇ ਲੋਕਾਂ ਲਈ ਖ਼ੁਸ਼ਖਬਰੀ: ਅੰਮ੍ਰਿਤਸਰ ਤੋਂ ਬਰਮਿੰਘਮ ਦੀ ਸਿੱਧੀ ਉਡਾਣ ਹੋਈ ਸ਼ੁਰੂ

PunjabKesari

ਮਿਲੀ ਜਾਣਕਾਰੀ ਅਨੁਸਾਰ ਲੜਾਈ ਦੌਰਾਨ ਜਦੋਂ ਭਰਾ ਵਲੋਂ ਆਪਣੀ ਭੈਣ ’ਤੇ ਸਰੀਰਕ ਤਸ਼ੱਦਦ ਕੀਤੇ ਜਾ ਰਹੇ ਸਨ ਤਾਂ ਸਾਬਕਾ ਭਾਜਪਾ ਕੌਂਸਲਰ ਮੀਨੂੰ ਸਹਿਗਲ ਕੁੜੀ ਨੂੰ ਬਚਾਉਣ ਲਈ ਆ ਗਈ। ਸਾਬਕਾ ਭਾਜਪਾ ਕੌਂਸਲਰ ਨੇ ਕੁੜੀ ਦੇ ਭਰਾ ਦੀ ਕੁੱਟਮਾਰ ਕੀਤੀ, ਜਿਸ ਦੀ ਸਾਰੀ ਘਟਨਾ ਉਥੇ ਲੱਗੇ ਕੈਮਰੇ ’ਚ ਕੈਦ ਹੋ ਗਈ। ਇਸ ਸਬੰਧ ’ਚ ਜਦੋਂ ਪੀੜਤ ਕੁੜੀ ਨਾਲ ਗੱਲਬਾਤ ਕੀਤੀ ਗਈ ਤਾਂ ਉਸ ਨੇ ਕਿਹਾ ਕਿ ਉਹ ਉਸ ਦੇ ਤਾਏ ਦਾ ਮੁੰਡਾ ਹੈ। ਉਹ ਉਨ੍ਹਾਂ ਦੇ ਘਰ ਉਪਰ ਵਾਲੀ ਮੰਜ਼ਿਲ ’ਤੇ ਰਹਿੰਦਾ ਹੈ ਅਤੇ ਆਪ ਹੇਠਲੇ ਹਿੱਸੇ ’ਚ ਰਹਿੰਦੀ ਹੈ। ਉਹ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਉਸ ਨੂੰ ਤੰਗ-ਪਰੇਸ਼ਾਨ ਕਰਦਾ ਰਹਿੰਦਾ ਹੈ।

ਪੜ੍ਹੋ ਇਹ ਵੀ ਖ਼ਬਰ -  ਸ਼ਰਾਬੀ ਨੌਜਵਾਨਾਂ ਨੂੰ ਧੀ ਨਾਲ ਛੇੜਛਾੜ ਕਰਨ ਤੋਂ ਰੋਕਣ ਦੀ ਇੰਸਪੈਕਟਰ ਪਿਓ ਨੂੰ ਮਿਲੀ ਸਜਾ, ਦਰਜ ਹੋਈ FIR (ਵੀਡੀਓ)

PunjabKesari

ਪੀੜਤ ਨੇ ਕਿਹਾ ਕਿ ਉਹ ਵਾਰ-ਵਾਰ ਮੇਰੇ ਨਾਲ ਲੜਾਈ ਕਰਕੇ ਸਰੀਰਕ ਤਸ਼ੱਦਦ ਕਰਦਾ ਹੈ। ਪੀੜਤ ਨੇ ਦੱਸਿਆ ਕਿ ਉਸ ਕੋਲ ਬਹੁਤ ਵੀਡੀਓ ਹਨ, ਜਿਸ ’ਚ ਸਾਫ ਵਿਖਾਈ ਦੇ ਰਿਹਾ ਹੈ ਉਹ ਮੈਨੂੰ ਜ਼ਮੀਨ ’ਤੇ ਲੰਮੇ ਪਾ ਕੇ ਮੇਰੀ ਕੁੱਟਮਾਰ ਕਰਦਾ ਹੈ ਅਤੇ ਸਰੀਰ ’ਤੇ ਹੱਥ ਲਗਾਉਂਦਾ ਹੈ।

ਪੜ੍ਹੋ ਇਹ ਵੀ ਖ਼ਬਰ - ਸਤੰਬਰ ਮਹੀਨੇ ’ਚ ਆਉਣ ਵਾਲੇ ਵਰਤ-ਤਿਉਹਾਰ ਜਾਣਨ ਲਈ ਜ਼ਰੂਰ ਪੜ੍ਹੋ ਇਹ ਖ਼ਬਰ

PunjabKesari

ਪੀੜਤ ਨੇ ਕਿਹਾ ਕਿ ਉਸ ਨੇ ਉਸ ਖ਼ਿਲਾਫ਼ ਸ਼ਿਕਾਇਤ ਵੀ ਦਰਜ ਕਰਵਾਈ ਹੋਈ ਹੈ। ਉਸ ਨੇ ਪੁਲਸ ਨੂੰ ਦੱਸਿਆ ਕਿ ਉਸ ਦੀ ਜਾਨ ਨੂੰ ਖ਼ਤਰਾ ਹੈ। ਪੀੜਤ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਉਸ ਨੇ ਜਦੋਂ ਉਸ ਦੀ ਕੁੱਟਮਾਰ ਕੀਤੀ ਸੀ ਤਾਂ ਉਸ ਦੇ ਹੱਥ ਦੀਆਂ 2 ਉੱਗਲਾਂ ਦੀਆਂ ਹੱਡੀਆਂ ਟੁੱਟ ਗਈਆਂ ਸਨ। ਉਸ ਦੀ ਹਰ ਵਾਰ ਮਦਦ ਸਾਬਕਾ ਭਾਜਪਾ ਕੌਂਸਲਰ ਵਲੋਂ ਕੀਤੀ ਜਾਂਦੀ ਹੈ, ਜੋ ਉਸ ਨੂੰ ਬਚਾਉਣ ਦਾ ਕੰਮ ਕਰਦੀ ਹੈ। 

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਸ਼ਰੇਆਮ ਗੁੰਡਾਗਰਦੀ: ਕਾਰ ’ਚ ਬੈਠੀ ਕੁੜੀ ’ਤੇ 3 ਨੌਜਵਾਨਾਂ ਨੇ ਕੀਤਾ ਜਾਨਲੇਵਾ ਹਮਲਾ,ਤੋੜੇ ਸ਼ੀਸ਼ੇ (ਤਸਵੀਰਾਂ)

PunjabKesari


author

rajwinder kaur

Content Editor

Related News