ਝੁੱਗੀਆਂ ਨੂੰ ਅੱਗ ਲੱਗਣ ਦੇ ਮਾਮਲੇ ''ਚ ਆਇਆ ਨਵਾਂ ਮੋੜ

Monday, Jul 08, 2019 - 12:31 PM (IST)

ਝੁੱਗੀਆਂ ਨੂੰ ਅੱਗ ਲੱਗਣ ਦੇ ਮਾਮਲੇ ''ਚ ਆਇਆ ਨਵਾਂ ਮੋੜ

ਅੰਮ੍ਰਿਤਸਰ (ਗੁਰਪ੍ਰੀਤ) : ਅੰਮ੍ਰਿਤਸਰ 'ਚ 100 ਦੇ ਕਰੀਬ ਝੁੱਗੀਆਂ ਨੂੰ ਲੱਗੀ ਅੱਗ ਦੇ ਮਾਮਲੇ 'ਚ ਨਵਾਂ ਮੋੜ ਆ ਗਿਆ ਹੈ। ਇਸ ਮਾਮਲੇ 'ਚ ਹੁਣ ਪੀੜਤ ਪਰਿਵਾਰਾਂ ਨੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਦੀਆਂ ਝੁੱਗੀਆਂ ਨੂੰ ਕੁਝ ਲੋਕਾਂ ਨੇ ਜਾਣ-ਬੁਝ ਕੇ ਅੱਗ ਲਗਾਈ ਹੈ। ਉਨ੍ਹਾਂ ਦੱਸਿਆ ਕਿ ਉਹ ਇਨ੍ਹਾਂ ਝੁੱਗੀਆਂ ਦਾ ਕਿਰਾਇਆ ਵੀ ਦਿੰਦੇ ਸਨ ਪਰ ਫਿਰ ਵੀ ਕੁਝ ਲੋਕ ਝੁੱਗੀਆਂ ਨੂੰ ਖਾਲੀ ਕਰਵਾਉਣ ਚਾਹੁੰਦੇ ਸਨ, ਜਿਸ ਦੇ ਚੱਲਦਿਆਂ ਇਹ ਅੱਗ ਉਨ੍ਹਾਂ ਵਲੋਂ ਲਗਾਈ ਗਈ ਹੈ ਤਾਂ ਜੋ ਝੁੱਗੀਆਂ ਨੂੰ ਖਾਲੀ ਕੀਤਾ ਜਾ ਸਕੇ।  ਇਸ ਮੌਕੇ ਪੀੜਤ ਪਰਿਵਾਰਾਂ ਨੇ ਪ੍ਰਦਰਸ਼ਨ ਕਰਦਿਆਂ ਪ੍ਰਸ਼ਾਸਨ ਤੋਂ ਮੰਗ ਕੀਤੀ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇ ਤੇ ਉਨ੍ਹਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ। 
PunjabKesari
ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਚਮਰੰਗ ਰੋਡ 'ਤੇ ਸਥਿਤ 100 ਦੇ ਕਰੀਬ ਝੁੱਗੀਆਂ ਨੂੰ ਅਚਾਨਕ ਅੱਗ ਲੱਗ ਗਈ ਸੀ, ਜਿਸ ਕਾਰਨ ਕਈ ਲੋਕ ਬੇਘਰ ਹੋ ਗਏ ਸਨ।  


author

Baljeet Kaur

Content Editor

Related News