ਗੁਰਬਾਣੀ ਪ੍ਰਸਾਰਣ ''ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦਾ ਵੱਡਾ ਬਿਆਨ
Saturday, Feb 15, 2020 - 04:59 PM (IST)
ਅੰਮ੍ਰਿਤਸਰ (ਸੁਮਿਤ ਖੰਨਾ) : ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਕੀਰਤਨ ਦਾ ਪ੍ਰਸਾਰਣ ਹਮੇਸ਼ਾ ਹੀ ਇਕ ਵੱਡਾ ਮੁੱਦਾ ਰਿਹਾ ਹੈ। ਇਸ ਬਾਰੇ ਜਦੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕੁਝ ਇਸ ਤਰ੍ਹਾਂ ਗੋਲ-ਮੋਲ ਜਵਾਬ ਦਿੱਤਾ। ਉਨ੍ਹਾਂ ਕਿਹਾ ਕਿ ਗੁਰਬਾਣੀ ਦਾ ਪ੍ਰਚਾਰ ਪ੍ਰਸਾਰ ਬੰਦ ਨਹੀਂ ਹੋਣ ਚਾਹੀਦਾ। ਉਨ੍ਹਾਂ ਕਿਹਾ ਕਿ ਪ੍ਰਚਾਰ ਪ੍ਰਸਾਰ ਕੌਣ ਕਰਦਾ ਹੈ ਇਸ ਨਾਲ ਸਾਨੂੰ ਕੋਈ ਮਤਲਬ ਨਹੀਂ ਹੈ। ਇਸ ਸਬੰਧੀ ਜੋ ਮੰਗ ਪੱਤਰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਆਉਂਦੇ ਹਨ ਉਹ ਸਾਰੇ ਸ਼੍ਰੋਮਣੀ ਕਮੇਟੀ ਨੂੰ ਭੇਜੇ ਜਾਂਦੇ ਹਨ। ਪਰ ਉਨ੍ਹਾਂ ਬਾਕੀ ਟੀਵੀ ਚੈਨਲਾਂ ਨੂੰ ਇਸ ਦੇ ਅਧਿਕਾਰ ਦੇਣ ਬਾਰੇ ਕੁਝ ਵੀ ਨਹੀਂ ਕਿਹਾ।
ਇਥੇ ਦੱਸ ਦੇਈਏ ਕਿ ਬੀਤੇ ਦਿਨ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਵਲੋਂ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਣ 'ਤੇ ਏਕਾਅਧਿਕਾਰ ਖਤਮ ਲਈ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮੰਗ ਪੱਤਰ ਦਿੱਤਾ ਗਿਆ ਸੀ। ਉਨ੍ਹਾਂ ਮੰਗ ਕੀਤੀ ਸੀ ਕਿ ਪੀਟੀਸੀ ਤੋਂ ਇਲਾਵਾ ਬਾਕੀ ਚੈਨਲਾਂ ਨੂੰ ਵੀ ਗੁਰਬਾਣੀ ਕੀਰਤਨ ਦੇ ਪ੍ਰਸਾਰਣ ਦੇ ਅਧਿਕਾਰ ਦਿੱਤੇ ਜਾਣ।