ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜਾਇਆ ਗਿਆ ਅਲੌਕਿਕ ਨਗਰ ਕੀਰਤਨ (ਤਸਵੀਰਾਂ)
Monday, Nov 11, 2019 - 04:53 PM (IST)

ਅੰਮ੍ਰਿਤਸਰ (ਸੁਮਿਤ ਖੰਨਾ) : ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਹਿੱਸਿਆ ਤੋਂ ਹੁੰਦਾ ਹੋਇਆ ਸ੍ਰੀ ਦਰਬਾਰ ਸਾਹਿਬ ਵਿਖੇ ਸੰਪੂਰਨ ਹੋਵੇਗਾ।
ਇਸ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਨੇ ਨਗਰ ਕੀਰਤਨ 'ਚ ਸ਼ਾਮਲ ਹੋ ਕੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਨਗਰ ਕੀਰਤਨ 'ਚ ਸਕੂਲੀ ਬੱਚੇ ਅਤੇ ਗੱਤਕਾ ਪਾਰਟੀਆਂ ਖਿੱਚ ਦਾ ਕੇਂਦਰ ਬਣੇ ਹੋਏ ਹਨ।
ਇਥੇ ਦੱਸ ਦੇਈਏ ਕਿ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਪੂਰੀ ਦੁਨੀਆਂ ਦੇ ਵਿੱਚ ਮਨਾਇਆ ਜਾ ਰਿਹਾ ਹੈ। ਇਸ ਪ੍ਰਕਾਸ਼ ਪੁਰਬ ਮੌਕੇ ਦੇਸ਼ -ਵਿਦੇਸ਼ 'ਚ ਵੀ ਧਾਰਮਿਕ ਪ੍ਰੋਗਰਾਮ ਕਰਵਾਏ ਜਾ ਰਹੇ ਹਨ ਅਤੇ ਵੱਖ -ਵੱਖ ਥਾਵਾਂ 'ਤੇ ਨਗਰ ਕੀਰਤਨ ਸਜਾਏ ਜਾ ਰਹੇ ਹਨ।