ਸ੍ਰੀ ਅਕਾਲ ਤਖਤ ਸਾਹਿਬ ਵਿਖੇ ਭੱਟਾਂ ਦੇ ਦਿਹਾੜੇ ਮਨਾਉਣ ਦੀ ਉੱਠੀ ਮੰਗ

04/18/2019 5:21:46 PM

ਅੰਮ੍ਰਿਤਸਰ (ਗੁਰਪ੍ਰੀਤ ਸਿੰਘ) : ਭੱਟ ਸਿੱਖ ਵੈਲਫੇਅਰ ਆਰਗੇਨਾਈਜ਼ੇਸ਼ਨ ਯੂਕੇ ਐਂਡ ਲੰਡਨ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮੰਗ ਪੱਤਰ ਸੌਂਪਿਆ ਗਿਆ। ਭੱਟ ਭਾਈਚਾਰੇ ਨੇ ਮੰਗ ਕੀਤੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ 'ਚ ਭੱਟਾਂ ਦੀ ਬਾਣੀ ਦਰਜ ਹੈ ਪਰ ਇਸ ਦੇ ਬਾਵਜੂਦ ਉਨ੍ਹਾਂ ਦਾ ਕੋਈ ਤਿਉਹਾਰ ਨਹੀਂ ਮਨਾਇਆ ਜਾਂਦਾ, ਜਿਸ 'ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਕਿਹਾ ਕਿ ਅੱਗੇ ਤੋਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਭੱਟਾਂ ਦੇ ਦਿਵਸ ਵੀ ਮਨਾਏ ਜਾਣ 'ਤੇ ਵਿਚਾਰ ਕੀਤਾ ਜਾਵੇਗਾ। ਦੂਜੇ ਪਾਸੇ ਭੱਟ ਸਿੱਖ ਬਿਰਾਦਰੀ ਨੇ ਕਿਹਾ ਕਿ ਅਨਾਥ ਆਸ਼ਰਮਾਂ ਦੇ ਨਾਂ 'ਤੇ ਪੈਸੇ ਠੱਗਣ ਵਾਲੀਆਂ ਸਿੱਖ ਸੰਸਥਾਵਾਂ 'ਤੇ ਨਕੇਲ੍ਹ ਕੱਸਣੀ ਚਾਹੀਦੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਭੱਟ ਬਿਰਾਦਰੀ ਦੀਆਂ ਮੰਗਾਂ ਜਾਇਜ਼ ਹਨ। ਉਨ੍ਹਾਂ ਕਿਹਾ ਕਿ ਇਸ 'ਤੇ ਗੌਰ ਕੀਤਾ ਜਾਵੇਗਾ।


Baljeet Kaur

Content Editor

Related News