ਸ੍ਰੀ ਅਕਾਲ ਤਖ਼ਤ ਸਾਹਿਬ ਹੇਠਾਂ ਖ਼ਾਲਿਸਤਾਨ ਜ਼ਿੰਦਾਬਾਦ ਦੇ ਲੱਗੇ ਨਾਅਰੇ
Wednesday, Sep 09, 2020 - 01:41 PM (IST)
ਅੰਮ੍ਰਿਤਸਰ (ਅਨਜਾਣ) : ਭਾਈ ਸੁਖਦੇਵ ਸਿੰਘ ਸੁੱਖਾ ਦੀ ਮਾਤਾ ਸੁਰਜੀਤ ਕੌਰ ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ 'ਚ ਸਥਿਤ ਝੰਡਾ-ਬੁੰਗਾ ਦੇ ਅਸਥਾਨ 'ਤੇ ਪਾਏ ਗਏ। ਸ੍ਰੀ ਅਖੰਡਪਾਠ ਸਾਹਿਬ ਜੀ ਦੇ ਭੋਗ ਉਪਰੰਤ ਰਾਗੀ ਸਿੰਘਾਂ ਨੇ ਇਲਾਹੀ ਬਾਣੀ ਦਾ ਕੀਰਤਨ ਕੀਤਾ ਤੇ ਅਰਦਾਸ ਉਪਰੰਤ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਮੁੱਖ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਲਿਆ।
ਇਹ ਵੀ ਪੜ੍ਹੋ : ਬੇਹੱਦ ਸ਼ਰਮਨਾਕ : ਦੋ ਨੌਜਵਾਨਾਂ ਨੇ ਘੋੜੀ ਨੂੰ ਬਣਾਇਆ ਹਵਸ ਦਾ ਸ਼ਿਕਾਰ, ਘੋੜੀ ਦੀ ਮੌਤ (ਵੀਡੀਓ)
ਇਸ ਉਪਰੰਤ ਸਿੰਘ ਸਾਹਿਬ ਨੇ ਮਾਤਾ ਸੁਰਜੀਤ ਕੌਰ ਦੇ ਪਰਿਵਾਰ ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਭੋਗ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੇਠਾਂ ਅੰਮ੍ਰਿਤਸਰ ਅਕਾਲੀ ਦਲ ਦੇ ਜਨਰਲ ਸਕੱਤਰ ਕੁਲਵੰਤ ਸਿੰਘ ਕੋਟ ਖ਼ਾਲਸਾ ਤੇ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਤੇ ਮੈਂਬਰਾਂ ਨੇ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਵੀ ਲਗਾਏ। ਇਸ ਦੌਰਾਨ ਉਥੇ ਮੌਜੂਦ ਸੇਵਾਦਾਰਾਂ ਵਲੋਂ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕ ਦਿੱਤਾ ਗਿਆ। ਇਥੇ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਖ਼ਾਲਿਸਤਾਨ ਦੇ ਨਾਅਰੇ ਲੱਗ ਚੁੱਕੇ ਹਨ।
ਇਹ ਵੀ ਪੜ੍ਹੋ : ਸ਼ਰਾਬ ਦੇ ਨਸ਼ੇ 'ਚ ਟੱਲੀ ASI ਨੇ ਹੁਣ ਆ ਕੀ ਕਰ ਦਿੱਤਾ, ਵੀਡੀਓ ਹੋ ਰਹੀ ਹੈ ਵਾਇਰਲ