ਪੰਨੂ ਵਲੋਂ ਵੀਡੀਓ ਰਾਹੀਂ ਚੈਲੇਂਜ ਕਰਨ ''ਤੇ ਖੁਫ਼ੀਆਂ ਏਜੰਸੀਆਂ ਚੌਕਸ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਵਧਾਈ ਗਈ ਸੁਰੱਖਿਆ

Saturday, Aug 22, 2020 - 05:30 PM (IST)

ਪੰਨੂ ਵਲੋਂ ਵੀਡੀਓ ਰਾਹੀਂ ਚੈਲੇਂਜ ਕਰਨ ''ਤੇ ਖੁਫ਼ੀਆਂ ਏਜੰਸੀਆਂ ਚੌਕਸ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਵਧਾਈ ਗਈ ਸੁਰੱਖਿਆ

ਅੰਮ੍ਰਿਤਸਰ (ਅਨਜਾਣ) : ਸਿੱਖ ਫ਼ਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਵਲੋਂ ਫੇਸਬੁੱਕ 'ਤੇ ਵੀਡੀਓ ਵਾਇਰਲ ਕਰਕੇ 23 ਅਗਸਤ ਐਤਵਾਰ ਨੂੰ ਪੰਜਾਬ ਦੀ ਕੈਪਟਨ ਸਰਕਾਰ ਨੂੰ ਚੈਲੰਜ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਅਰਦਾਸ ਕਰਨ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਖੁਫ਼ੀਆ ਏਜੰਸੀਆਂ ਚੌਕਸ ਹੋ ਗਈਆਂ ਹਨ। ਸੂਤਰਾਂ ਦੇ ਅਧਾਰ ਤੇ ਵੱਖ-ਵੱਖ ਖੁਫ਼ੀਆ ਏਜੰਸੀਆਂ ਤੇ ਸਪੈਸ਼ਲ ਪੁਲਸ ਫੋਰਸ ਦੇ ਲਗਭਗ 300 ਦੇ ਕਰੀਬ ਅਧਿਕਾਰੀ ਤੇ ਕਰਮਚਾਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਇਸਦੇ ਆਲੇ ਦੁਆਲੇ ਤੇ ਖਾਸ ਕਰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਤਾਇਨਾਤ ਕਰ ਦਿੱਤੇ ਗਏ ਹਨ। 

ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਗੁੰਡਾਗਰਦੀ: ਸ਼ਰੇਆਮ ਨੌਜਵਾਨ ਦੀ ਕੀਤੀ ਕੁੱਟਮਾਰ, ਟੁੱਟੀ ਨੱਕ ਦੀ ਹੱਡੀ

ਇਥੇ ਦੱਸ ਦੇਈਏ ਕਿ ਬੀਤੇ ਦਿਨ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਵਾਇਰਲ ਹੋਈ ਸੀ ਜਿਸ 'ਚ ਪੰਨੂੰ ਵਲੋਂ ਕੋਈ ਕਹਿ ਰਿਹਾ ਸੀ ਕਿ ਜੋ ਵੀ ਅਰਦਾਸੀਆ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਖਾਲਿਸਤਾਨ ਤੇ ਰਿਫਰੈਂਡਮ 2020 ਬਾਰੇ ਅਰਦਾਸ ਕਰਕੇ ਵੀਡੀਓ ਪਾਵੇਗਾ ਉਸ ਨੂੰ ਸਿੱਖਸ ਫ਼ਾਰ ਜਸਟਿਸ ਵਲੋਂ 5000 ਡਾਲਰ ਭੇਟਾ ਵਜੋਂ ਦਿੱਤੇ ਜਾਣਗੇ। ਹਾਲਾਂਕਿ ਇਹ ਦਾਅਵਾ ਨਹੀਂ ਕੀਤਾ ਜਾ ਸਕਦਾ ਕਿ ਇਹ ਵੀਡੀਓ ਅਸਲੀ ਹੈ ਜਾਂ ਫੇਰ ਕਿਸੇ ਸ਼ਰਾਰਤੀ ਅਨਸਰ ਨੇ ਪਾਈ ਹੈ। ਪਰ ਇਸ ਵੀਡੀਓ ਨੇ ਪੂਰੇ ਹਿੰਦੁਸਤਾਨ ਦੀਆਂ ਖੁਫ਼ੀਆਂ ਏਜੰਸੀਆਂ ਨੂੰ ਚੌਕੰਨੇ ਕਰ ਦਿੱਤਾ ਹੈ। ਜਗਬਾਣੀ/ਪੰਜਾਬ ਕੇਸਰੀ ਵਲੋਂ ਕੱਲ੍ਹ ਅੰਮ੍ਰਿਤਸਰ ਦੇ ਡੀ. ਸੀ. ਪੀ. ਲਾਅ ਐਂਡ ਆਰਡਰ ਨਾਲ ਫੋਨ 'ਤੇ ਹੋਈ ਗੱਲਬਾਤ ਕੀਤੀ ਗਈ, ਜਿਸ 'ਚ ਉਨ੍ਹਾਂ ਕਿਹਾ ਕਿ ਇਹ ਵੀਡੀਓ ਕਿਸੇ ਸ਼ਰਾਰਤੀ ਅਨਸਰ ਨੇ ਪਾਈ ਹੈ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਨਿੱਜੀ ਸਕੱਤਰ ਨੇ ਇਸ ਬਾਰੇ ਜਾਣਕਾਰੀ ਨਾ ਹੋਣ ਬਾਰੇ ਕਿਹਾ ਸੀ ਪਰ ਅੱਜ ਖ਼ਬਰ ਪ੍ਰਕਾਸ਼ਿਤ ਹੋਣ ਉਪਰੰਤ ਸ਼੍ਰੋਮਣੀ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਲੋਂ ਭਾਵੇ ਦੱਬੀ ਜ਼ੁਬਾਨ 'ਚ ਕੁਝ ਨਹੀਂ ਕਿਹਾ ਜਾ ਰਿਹਾ ਪਰ ਸ੍ਰੀ ਹਰਿਮੰਦਰ ਸਾਹਿਬ ਦੇ ਅਧਿਕਾਰੀਆਂ ਵਲੋਂ ਸਟਾਫ਼ ਨੂੰ ਨਾਲ ਲੈ ਕੇ ਪੂਰੀ ਚੌਕਸੀ ਵਰਤੀ ਜਾ ਰਹੀ ਹੈ। 

ਇਹ ਵੀ ਪੜ੍ਹੋ :  ਖ਼ਾਲਿਸਤਾਨ ਤੇ ਰਿਫਰੈਂਡਮ-2020 ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਨ ਦੀ ਵੀਡੀਓ ਵਾਇਰਲ


author

Baljeet Kaur

Content Editor

Related News