ਕੋਰੋਨਾ ਵਾਇਰਸ ਦੇ ਖਾਤਮੇ ਲਈ ਸ੍ਰੀ ਦਰਬਾਰ ਸਾਹਿਬ ਵਿਖੇ ਕੀਤੀ ਗਈ ਅਰਦਾਸ

Thursday, Mar 19, 2020 - 05:09 PM (IST)

ਅੰਮ੍ਰਿਤਸਰ (ਸੁਮਿਤ ਖੰਨਾ) : ਕੋਰੋਨਾ ਵਾਇਰਸ ਦੀ ਦਹਿਸ਼ਤ ਪੂਰੀ ਦੁਨੀਆ 'ਚ ਜਾਰੀ ਹੈ। ਪੰਜਾਬ 'ਚ ਹੁਣ ਤੱਕ 4 ਕੋਰੋਨਾ ਵਾਇਰਸ ਦੇ ਮਰੀਜ਼ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ 'ਚੋਂ 2 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਵਾਇਰਸ ਦੇ ਖਾਤਮੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਦਰਾਬਰ ਸਾਹਿਬ ਵਿਖੇ ਸਰਬੱਤ ਦੇ ਭਲੇ ਲਈ ਪ੍ਰਾਮਤਮਾ ਅੱਗੇ ਅਰਦਾਸ ਕੀਤੀ ਗਈ ਅਤੇ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਆਖੰਡ ਪਾਠ ਦੇ ਭੋਗ ਪਾਏ ਗਏ।

ਇਹ ਵੀ ਪੜ੍ਹੋ : ਕੋਰੋਨਾ ਵਾਇਰਸ ਦੇ ਵੱਧਦੇ ਖਤਰੇ ਨੂੰ ਵੇਖਦਿਆਂ ਪਾਸਪੋਰਟ ਦਫਤਰ ਹੋਇਆ ਅਲਰਟ

ਇਸ ਮੌਕੇ ਜਾਣਕਾਰੀ ਦਿੰਦਿਆ ਐੱਸ.ਜੀ.ਪੀ.ਸੀ. ਦੇ ਮੀਤ ਪ੍ਰਧਾਨ ਰਜਿੰਦਰ ਸਿੰਘ ਨੇ ਦੱਸਿਆ ਕਿ ਕੋਰੋਨਾ ਵਾਇਰਸ ਨੂੰ ਲੈ ਕੇ ਐੱਸ.ਜੀ.ਪੀ.ਸੀ. ਵਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਸਾਰੇ ਮੁੱਖ ਦਰਵਾਜ਼ਿਆਂ 'ਤੇ ਸੈਨੇਟਾਈਜ਼ਰ ਹੱਥਾਂ 'ਚ ਫੜ੍ਹ ਕੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਮੌਜੂਦ ਹਨ। ਉਨ੍ਹਾਂ ਦੱਸਿਆ ਕਿ ਕੋਰੋਨਾ ਵਾਇਰਸ ਨੂੰ ਖਤਮ ਕਰਨ ਲਈ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

ਇਹ ਵੀ ਪੜ੍ਹੋ : ਕੋਰੋਨਾ ਵਾਇਰਸ ਨੇ ਪੰਜਾਬ 'ਚ ਪਸਾਰੇ ਪੈਰ, ਅੰਮ੍ਰਿਤਸਰ 'ਚ ਮਰੀਜ਼ ਦੀ ਪੁਸ਼ਟੀ


Baljeet Kaur

Content Editor

Related News