ਦਰਬਾਰ ''ਚ ਔਰਤ ਨੇ ਕੀਤੀ ਬੇਅਦਬੀ ਦੀ ਕੋਸ਼ਿਸ਼ (ਵੀਡੀਓ)

Thursday, Jun 28, 2018 - 03:13 PM (IST)

ਅੰਮ੍ਰਿਤਸਰ (ਬਿਊਰੋ) : ਸ੍ਰੀ ਦਰਬਾਰ ਸਾਹਿਬ 'ਚ ਦੁਖ ਭੰਜਨੀ ਬੇਰੀ ਸਾਹਿਬ ਦੇ ਸਾਹਮਣੇ ਕਮਰਾ ਨੰਬਰ 5 'ਚ ਜਿਥੇ ਸ਼ਰਧਾਲੂਆਂ ਵਲੋਂ ਸ੍ਰੀ ਆਖੰਡ ਪਾਠ ਸਾਹਿਬ ਰਖਵਾਏ ਜਾਂਦੇ ਹਨ, ਉਥੇ ਇਕ ਔਰਤ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਰੁਮਾਲਾ ਸਾਹਿਬ ਨਾਲ ਛੇੜਛਾੜ ਕਰਦੇ ਹੋਏ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਉਕਤ ਔਰਤ ਨੂੰ ਗ੍ਰੰਥੀ ਸਿੰਘ ਨੇ ਤੁਰੰਤ ਕਾਬੂ ਕਰ ਲਿਆ ਗਿਆ ਤੇ ਪੁਲਸ ਹਵਾਲੇ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਇਹ ਔਰਤ ਦਾ ਨਾਂ ਬਿਮਲਾ ਹੈ ਤੇ ਇਹ ਹਰਿਆਣਾ ਦੀ ਵਸਨੀਕ ਹੈ ਤੇ ਹੁਣ ਲੁਧਿਆਣਾ ਵਿਖੇ ਰਹਿ ਰਹੀ ਹੈ। ਇਸ ਔਰਤ ਵਲੋਂ ਅਜਿਹਾ ਕਿਉਂ ਕੀਤਾ ਗਿਆ ਇਸ ਬਾਰੇ ਅਜੇ ਕੋਈ ਖੁਲਾਸਾ ਨਹੀਂ ਹੋ ਸਕਿਆ। ਪੁਲਸ ਨੇ ਉਕਤ ਔਰਤ ਖਿਲਾਫ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ। 


Related News