ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਫਰਾਂਸ ਦੇ ਬਿਸ਼ਪ

12/08/2019 5:33:00 PM

ਅੰਮ੍ਰਿਤਸਰ (ਸੁਮਿਤ ਖੰਨਾ) : ਬੀਤੇ ਦਿਨ ਫਰਾਂਸ ਦੇ ਬਿਸ਼ਪ ਜੌਸਫ ਡੀ. ਮੈਟਜ਼ ਆਪਣੇ 30 ਮੈਂਬਰੀ ਵਫਦ ਸਮੇਤ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਗੁਰੂ ਘਰ 'ਚ ਕੀਰਤਨ ਸੁਣਿਆ ਤੇ ਗੁਰੂ ਰਾਮਦਾਸ ਲੰਗਰ ਘਰ ਤੋਂ ਲੰਗਰ ਪ੍ਰਥਾ ਬਾਰੇ ਜਾਣਕਾਰੀ ਵੀ ਹਾਸਲ ਕੀਤੀ।

PunjabKesariਇਸ ਉਪਰੰਤ ਸ਼੍ਰੋਮਣੀ ਕਮੇਟੀ ਵਲੋਂ ਉਨ੍ਹਾਂ ਨੂੰ ਸਿਰੋਪਾਓ ਤੇ ਧਾਰਮਿਕ ਕਿਤਾਬਾਂ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਦਰਬਾਰ ਸਾਹਿਬ ਇਕ ਰੂਹਾਨੀ ਅਸਥਾਨ ਹੈ, ਜਿਥੇ ਨਤਮਸਤਕ ਹੋ ਕੇ ਸਾਂਝੀਵਾਲਤਾ ਦਾ ਸੁਨੇਹਾ ਮਿਲਦਾ ਹੈ।


Baljeet Kaur

Content Editor

Related News