ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਫਰਾਂਸ ਦੇ ਬਿਸ਼ਪ

12/08/2019 5:33:00 PM

ਅੰਮ੍ਰਿਤਸਰ (ਸੁਮਿਤ ਖੰਨਾ) : ਬੀਤੇ ਦਿਨ ਫਰਾਂਸ ਦੇ ਬਿਸ਼ਪ ਜੌਸਫ ਡੀ. ਮੈਟਜ਼ ਆਪਣੇ 30 ਮੈਂਬਰੀ ਵਫਦ ਸਮੇਤ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਗੁਰੂ ਘਰ 'ਚ ਕੀਰਤਨ ਸੁਣਿਆ ਤੇ ਗੁਰੂ ਰਾਮਦਾਸ ਲੰਗਰ ਘਰ ਤੋਂ ਲੰਗਰ ਪ੍ਰਥਾ ਬਾਰੇ ਜਾਣਕਾਰੀ ਵੀ ਹਾਸਲ ਕੀਤੀ।

ਇਸ ਉਪਰੰਤ ਸ਼੍ਰੋਮਣੀ ਕਮੇਟੀ ਵਲੋਂ ਉਨ੍ਹਾਂ ਨੂੰ ਸਿਰੋਪਾਓ ਤੇ ਧਾਰਮਿਕ ਕਿਤਾਬਾਂ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਦਰਬਾਰ ਸਾਹਿਬ ਇਕ ਰੂਹਾਨੀ ਅਸਥਾਨ ਹੈ, ਜਿਥੇ ਨਤਮਸਤਕ ਹੋ ਕੇ ਸਾਂਝੀਵਾਲਤਾ ਦਾ ਸੁਨੇਹਾ ਮਿਲਦਾ ਹੈ।

Baljeet Kaur

This news is Content Editor Baljeet Kaur