ਸ੍ਰੀ ਦਰਬਾਰ ਸਾਹਿਬ ਜਾਂਦੇ ਰਸਤਿਆਂ ਤੋਂ ਹਟਾਏ ਨਾਜਾਇਜ਼ ਕਬਜ਼ੇ

Friday, Apr 05, 2019 - 02:37 PM (IST)

ਸ੍ਰੀ ਦਰਬਾਰ ਸਾਹਿਬ ਜਾਂਦੇ ਰਸਤਿਆਂ ਤੋਂ ਹਟਾਏ ਨਾਜਾਇਜ਼ ਕਬਜ਼ੇ

ਅੰਮ੍ਰਿਤਸਰ (ਵੜੈਚ) : ਨਿਗਮ ਦੇ ਅਸਟੇਟ ਵਿਭਾਗ ਵੱਲੋਂ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤਿਆਂ 'ਤੇ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਹਟਾਇਆ ਗਿਆ। ਨਿਗਮ ਕਮਿਸ਼ਨਰ ਹਰਬੀਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਅਸਟੇਟ ਅਧਿਕਾਰੀ ਸੁਸ਼ਾਂਤ ਭਾਟੀਆ ਦੀ ਦੇਖ-ਰੇਖ 'ਚ ਸੜਕਾਂ ਦੇ ਕਿਨਾਰਿਆਂ ਤੇ ਫੁੱਟਪਾਥਾਂ 'ਤੇ ਕੀਤੇ ਕਬਜ਼ਿਆਂ ਦਾ ਸਾਮਾਨ ਚੁੱਕ ਕੇ ਕਬਜ਼ੇ ਵਿਚ ਲਿਆ ਗਿਆ। ਭਾਟੀਆ ਨੇ ਦੁਕਾਨਦਾਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਦੁਕਾਨਾਂ ਦਾ ਸਾਮਾਨ ਆਪਣੀ ਹੱਦ 'ਚ ਰੱਖਣ, ਨਹੀਂ ਤਾਂ ਫੁੱਟਪਾਥਾਂ 'ਤੇ ਰੱਖਿਆ ਸਾਮਾਨ ਕਬਜ਼ੇ 'ਚ ਲੈ ਲਿਆ ਜਾਵੇਗਾ। ਕਾਰਵਾਈ ਦੌਰਾਨ ਨਿਗਮ ਦੇ ਪੁਲਸ ਕਰਮਚਾਰੀ ਮੌਜੂਦ ਸਨ।
 


author

Baljeet Kaur

Content Editor

Related News