ਸ੍ਰੀ ਦਰਬਾਰ ਸਾਹਿਬ ''ਚ ਲਗਾਏ ਗਏ ਵਿਸ਼ੇਸ਼ ਪੌਦੇ

08/18/2019 1:00:11 PM

ਅੰਮ੍ਰਿਤਸਰ (ਸੁਮਿਤ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਗਲਿਆਰਾ ਵਿਖੇ ਛਾਂਦਾਰ ਪੌਦੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਦੀ ਸ਼ੁਰੂਆਤ 'ਚ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਵਲੋਂ ਇਕ ਪੌਦਾ ਲਾਇਆ ਗਿਆ।  ਵੱਡੇ ਗਮਲਿਆਂ 'ਚ ਵੱਖ-ਵੱਖ ਕਿਸਮਾਂ ਦੇ ਬੂਟੇ ਕੁਦਰਤੀ ਵਾਤਾਵਰਣ ਸਿਰਜਣਗੇ।ਇਸ ਦੀ ਸ਼ੁਰੂਆਤ ਮੌਕੇ ਅੱਜ 25 ਦਰਖਤ ਲਗਾਏ ਗਏ ਅਤੇ ਅਗਲੇ ਦਿਨਾਂ 'ਚ ਇਸ ਦਾ ਹੋਰ ਵਿਸਥਾਰ ਹੋਵੇਗਾ। ਇਸ ਮੌਕੇ ਡਾ. ਰੂਪ ਸਿੰਘ, ਕਾਹਨ ਸਿੰਘ ਪੰਨੂੰ, ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ। 

ਇਸ ਮੌਕੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮਹਿਮਾਨਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਚੀਫ ਸੈਕੇਟਰੀ ਡਾ. ਰੂਪ ਸਿੰਘ ਨੇ ਦੱਸਿਆ ਕਿ ਇਨ੍ਹਾਂ ਪੌਦਿਆਂ ਨੂੰ ਲਗਾਉਣ ਨਾਲ ਸ੍ਰੀ ਦਰਬਾਰ ਸਾਹਿਬ ਦਾ ਵਾਤਾਵਰਣ ਸ਼ੁੱਧ ਹੋਵੇਗਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਇਕ ਮਨੁੱਖ ਇਕ ਪੌਦਾ ਜਰੂਰ ਲਗਾਵੇ। 


Baljeet Kaur

Content Editor

Related News