ਸ੍ਰੀ ਦਰਬਾਰ ਸਾਹਿਬ ਵਿਖੇ ਸੁੱਖ-ਸ਼ਾਂਤੀ ਦੀ ਅਰਦਾਸ ਕਰਨ ਵੱਡੀ ਗਿਣਤੀ ''ਚ ਪੁੱਜੀਆਂ ਸੰਗਤਾਂ
Tuesday, Aug 04, 2020 - 09:24 AM (IST)
ਅੰਮ੍ਰਿਤਸਰ (ਅਨਜਾਣ) : ਰੱਖੜ ਪੁੰਨਿਆਂ 'ਤੇ ਵੱਡਾ ਗਿਣਤੀ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਈਆਂ। ਇਹ ਤਿਉਹਾਰ ਆਮ ਤੌਰ 'ਤੇ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਮਨਾਇਆ ਜਾਂਦਾ ਹੈ। ਪਰ ਸੰਗਤਾਂ ਜਿੱਥੇ ਕਿਤੇ ਵੀ ਹੋਣ ਇਸ ਦਿਨ ਪਰਿਵਾਰ ਦੀ ਸੁੱਖ ਸ਼ਾਂਤੀ ਲਈ ਅਰਦਾਸ ਕਰਨ ਨੇੜੇ ਦੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਜਾਂਦੀਆਂ ਹਨ।
ਇਹ ਵੀ ਪੜ੍ਹੋਂ : ਹਵਸ ਦੇ ਭੁੱਖੇ ਵਿਅਕਤੀ ਦੀ ਦਰਿੰਦਗੀ, ਮਾਸੂਮ ਬੱਚੀ ਨਾਲ ਕੀਤਾ ਜਬਰ-ਜ਼ਿਨਾਹ
ਸ੍ਰੀ ਹਰਿਮੰਦਰ ਸਾਹਿਬ ਦੇ ਕਿਵਾੜ ਖੁੱਲ੍ਹਣ ਤੋਂ ਪਹਿਲਾਂ ਹੀ ਪਰਿਕਰਮਾ 'ਚ ਚਹਿਲ ਪਹਿਲ ਦਿਖਾਈ ਦੇਣ ਲੱਗੀ ਤੇ ਕਿਵਾੜ ਖੁੱਲ੍ਹਦਿਆਂ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਅੰਦਰ ਦਰਸ਼ਨਾਂ ਲਈ ਪੁੱਜੀਆਂ। ਸੰਗਤਾਂ ਤੇ ਡਿਊਟੀ ਸੇਵਾਦਾਰਾਂ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਮਰਯਾਦਾ ਸਾਰਾ ਦਿਨ ਸੰਭਾਲੀ ਰੱਖੀ। ਵੱਖ-ਵੱਖ ਰਾਗੀ ਜਥਿਆਂ ਵਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸਾਰਾ ਦਿਨ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਸੰਗਤਾਂ ਨੇ ਪਰਿਕਰਮਾ ਦੇ ਇਸ਼ਨਾਨ ਦੀ ਸੇਵਾ ਦੇ ਇਲਾਵਾ ਠੰਢੇ-ਮਿੱਠੇ ਜਲ ਛਕੇ ਤੇ ਲੰਗਰ ਛਕ ਕੇ ਤ੍ਰਿਪਤ ਹੋਈਆਂ। ਰਾਤ ਨੂੰ ਫੁੱਲਾਂ ਨਾਲ ਸਜ਼ੀ ਸੁਨਹਿਰੀ ਪਾਲਕੀ ਸਾਹਿਬ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਸੁਸ਼ੋਭਿਤ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸੁਖਆਸਣ ਅਸਥਾਨ 'ਤੇ ਸੁਸ਼ੋਭਿਤ ਕੀਤਾ ਗਿਆ।
ਇਹ ਵੀ ਪੜ੍ਹੋਂ : ਸ਼ਰਮਸਾਰ ਹੋਏ ਰਿਸ਼ਤੇ: ਮਾਸੜ ਨੇ ਨਾਬਾਲਗ ਭਾਣਜੀ ਨੂੰ ਕੀਤਾ ਗਰਭਵਤੀ
ਢਾਡੀ ਸਿੰਘਾਂ ਨੇ ਰੱਖੜ ਪੁੰਨਿਆਂ ਦੇ ਤਿਉਹਾਰ 'ਤੇ ਚਾਨਣਾ ਪਾਇਆ
ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਵੱਖ-ਵੱਖ ਢਾਡੀ ਜਥਿਆਂ ਵਲੋਂ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ ਗਿਆ। ਭਾਈ ਗੁਰਮੇਜ ਸਿੰਘ ਦੇ ਢਾਡੀ ਜਥੇ ਨੇ ਰੱਖੜ ਪੁੰਨਿਆਂ ਦੇ ਤਿਉਹਾਰ ਬਾਰੇ ਸੰਗਤਾਂ ਨੂੰ ਜਾਣੂੰ ਕਰਵਾਇਆ। ਇਸ ਦੇ ਇਲਾਵਾ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਤੋਂ ਲੈ ਕੇ ਮੀਰੀ-ਪੀਰੀ ਦੇ ਮਾਲਿਕ ਸ੍ਰੀ ਗੁਰੂ ਹਰਿਗੋਬਿੰਦ ਸਿੰਘ ਜੀ ਦੀਆਂ 6 ਜੰਗਾਂ ਬਾਰੇ ਇਤਿਹਾਸ ਨੂੰ ਸਾਂਝਾ ਕੀਤਾ।
ਇਹ ਵੀ ਪੜ੍ਹੋਂ : ਨਸ਼ੀਲੀ ਚੀਜ਼ ਪਿਲਾਅ ਕੁੜੀ ਨੂੰ ਬੇਸੁੱਧ ਕਰਕੇ ਪਹਿਲਾਂ ਬਣਾਈ ਵੀਡੀਓ ਫਿਰ ਕਰ ਦਿੱਤਾ ਇਹ ਕਾਰਾ