ਟਿੱਕਾ ਤੇ ਬਿੱਟੂ ਪ੍ਰਧਾਨਗੀ ਅਹੁਦੇ ਸੰਭਾਲਣ ਉਪਰੰਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

Saturday, Nov 21, 2020 - 04:52 PM (IST)

ਟਿੱਕਾ ਤੇ ਬਿੱਟੂ ਪ੍ਰਧਾਨਗੀ ਅਹੁਦੇ ਸੰਭਾਲਣ ਉਪਰੰਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ (ਅਨਜਾਣ) : ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਅੰਮ੍ਰਿਤਸਰ ਸ਼ਹਿਰੀ ਦੇ ਤੀਸਰੀ ਵਾਰ ਬਣੇ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ ਤੇ ਸ਼ਹਿਰੀ ਬੀ. ਸੀ. ਵਿੰਗ ਦੇ ਨਵ-ਨਿਯੁਕਤ ਪ੍ਰਧਾਨ ਨਰਿੰਦਰ ਸਿੰਘ ਬਿੱਟੂ ਸੱਚਖੰਡ ਨਤਮਸਤਿਕ ਹੋਏ। ਉਨ੍ਹਾਂ ਨਾਲ ਤਲਬੀਰ ਸਿੰਘ ਗਿੱਲ, ਇੰਦਰਜੀਤ ਸਿੰਘ ਪੰਡੋਰੀ, ਹਰਪ੍ਰੀਤ ਸਿੰਘ ਬੇਦੀ, ਰਜਿੰਦਰ ਸਿੰਘ ਮਰਵਾਹ, ਬਾਵਾ ਸਿੰਘ ਗੁਮਾਨਪੁਰਾ ਤੇ ਭਾਰੀ ਗਿਣਤੀ 'ਚ ਅਕਾਲੀ ਦਲ ਦੇ ਵਰਕਰ ਪਹੁੰਚੇ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਉਪਰੰਤ ਉਨ੍ਹਾਂ ਕੜਾਹ ਪ੍ਰਸ਼ਾਦਿ ਦੀ ਦੇਗ ਕਰਵਾਈ ਤੇ ਪਰਿਕਰਮਾ ਕੀਤੀ। 

ਇਹ ਵੀ ਪੜ੍ਹੋ : ਅੰਮ੍ਰਿਤਸਰ ਗੈਂਗਰੇਪ ਮਾਮਲੇ 'ਚ ਪੁਲਸ ਨੇ ਕੀਤੇ ਵੱਡੇ ਖ਼ੁਲਾਸੇ (ਵੀਡੀਓ)

ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਟਿੱਕਾ ਤੇ ਬਿੱਟੂ ਨੇ ਕਿਹਾ ਕਿ ਪਾਰਟੀ ਵਲੋਂ ਜ਼ਿੰਮੇਵਾਰੀ ਸੌਂਪਣ ਉਪਰੰਤ ਅਸੀਂ ਅਕਾਲ ਪੁਰਖ ਵਾਹਿਗੁਰੂ ਦਾ ਸ਼ੁੱਕਰੀਆ ਅਦਾ ਕਰਨ ਤੇ ਆਸ਼ੀਰਵਾਦ ਲੈਣ ਲਈ ਆਏ ਹਾਂ। ਉਨ੍ਹਾਂ ਕਿਹਾ ਕਿ ਪਾਰਟੀ ਨੇ ਜਿਹੜੀ ਜ਼ਿੰਮੇਵਾਰੀ ਸਾਨੂੰ ਸੌਂਪੀ ਹੈ ਅਸੀਂ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਵਾਂਗੇ। ਬਿੱਟੂ ਨੇ ਕਿਹਾ ਕਿ ਪਾਰਟੀ ਦਾ ਢਾਂਚਾ ਮਜ਼ਬੂਤ ਕਰਨ ਲਈ ਬਹੁਤ ਜਲਦ ਹੀ ਸਰਕਲ ਪ੍ਰਧਾਨ ਤੇ ਵਾਰਡ ਪ੍ਰਧਾਨਾਂ ਦੀਆਂ ਨਿਯੁਕਤੀਆਂ ਕਰਾਂਗਾ। ਉਨ੍ਹਾਂ ਨਾਲ ਪਹੁੰਚੇ ਦਿੱਗਜ ਨੇਤਾ ਤਲਬੀਰ ਸਿੰਘ ਗਿੱਲ ਨੇ ਕਿਹਾ ਅਸੀਂ ਆਸ ਕਰਦੇ ਹਾਂ ਕਿ ਟਿੱਕਾ ਤੇ ਬਿੱਟੂ ਨੂੰ ਜੋ ਜ਼ਿੰਮੇਵਾਰੀ ਪਾਰਟੀ ਵਲੋਂ ਸੌਂਪੀ ਗਈ ਹੈ ਉਹ ਉਸ 'ਤੇ ਖਰੇ ਉੱਤਰਨਗੇ ਤੇ ਪਾਰਟੀ ਦੀ ਮਜ਼ਬੂਤੀ ਲਈ ਹਮੇਸ਼ਾਂ ਯਤਨਸ਼ੀਲ ਹੋਣਗੇ। ਉਨ੍ਹਾਂ ਅਰਦਾਸ ਕਰਦਿਆਂ ਕਿਹਾ ਕਿ ਟਿੱਕਾ ਤੇ ਬਿੱਟੂ ਆਪਣਾ ਫ਼ਰਜ਼ ਨਿਭਾਉਂਦੇ ਹੋਏ ਅੱਗੋਂ ਹੋਰ ਵੀ ਤਰੱਕੀ ਕਰਨ। ਉਕਤ ਨੇਤਾਵਾਂ ਨੇ ਸਮੁੱਚੇ ਅਕਾਲੀ ਦਲ ਦਾ ਧੰਨਵਾਦ ਵੀ ਕੀਤਾ। ਸੂਚਨਾ ਕੇਂਦਰ ਵਿਖੇ ਨਰਿੰਦਰ ਸਿੰਘ ਬਿੱਟੂ, ਤਲਬੀਰ ਸਿੰਘ ਗਿੱਲ ਤੇ ਗੁਰਪ੍ਰਤਾਪ ਸਿੰਘ ਟਿੱਕਾ ਨੂੰ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਵੱਲੋਂ ਸਨਮਾਨਿਤ ਕੀਤਾ ਗਿਆ।

ਇਹ ਵੀ ਪੜ੍ਹੋ : ਡੇਰਾ ਪ੍ਰੇਮੀ ਦੇ ਪਿਤਾ ਦੇ ਕਤਲ ਦੀ ਸੁੱਖਾ ਗੈਂਗ ਨੇ ਲਈ ਜ਼ਿੰਮੇਵਾਰੀ, ਫੇਸਬੁੱਕ 'ਤੇ ਦਿੱਤੀ ਚਿਤਾਵਨੀ


author

Baljeet Kaur

Content Editor

Related News