ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਯੁਵਰਾਜ ਸਿੰਘ
Friday, Oct 11, 2019 - 12:12 PM (IST)

ਅੰਮ੍ਰਿਤਸਰ (ਸੁਮਿਤ ਖੰਨਾ) : ਖੇਡ ਜਗਤ ਦੇ ਸਿਤਾਰੇ ਕ੍ਰਿਕਟਰ ਯੁਵਰਾਜ ਸਿੰਘ ਵੀਰਵਾਰ ਰਾਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਯੁਵਰਾਜ ਨਾਲ ਉਸਦੀ ਮਾਤਾ ਜੀ ਵੀ ਮੌਜੂਦ ਸਨ। ਗੁਰਦੁਆਰਾ ਸਾਹਿਬ ਦੀ ਪਰਿਕਰਮਾ ਕਰਨ ਤੋਂ ਬਾਅਦ ਯੁਵਰਾਜ ਸਿੰਘ ਨੇ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੌਰਾਨ ਯੁਵਰਾਜ ਨੇ ਆਪਣੇ ਪ੍ਰਸ਼ੰਸਕਾਂ ਨਾਲ ਸੈਲਫੀਆਂ ਕਰਵਾਈਆਂ।
ਦੱਸ ਦੇਈਏ ਕਿ ਯੁਵਰਾਜ ਸਿੰਘ ਵਲੋਂ ਗੁਰੂ ਨਗਰੀ 'ਚ ਕ੍ਰਿਕਟ ਅਕੈਡਮੀ ਖੋਲ੍ਹੀ ਜਾ ਰਹੀ ਹੈ, ਜਿਸਦੀ ਓਪਨਿੰਗ ਲਈ ਯੁਵਰਾਜ ਸਿੰਘ ਅੰਮ੍ਰਿਤਸਰ ਪਹੁੰਚਿਆ ਹੋਇਆ ਸੀ। ਕ੍ਰਿਕਟ ਅਕੈਡਮੀ ਦੀ ਸ਼ੁਰੂਆਤ ਤੋਂ ਪਹਿਲਾਂ ਯੁਵਰਾਜ ਨੇ ਗੁਰੂ ਘਰ ਮੱਥਾ ਟੇਕ ਕੇ ਗੁਰੂ ਮਹਾਰਾਜ ਦਾ ਆਸ਼ੀਰਵਾਦ ਲਿਆ।