ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ''ਤੇ ਭਾਈ ਲੌਂਗੋਵਾਲ ਵਲੋਂ ਦੁੱਖ ਪ੍ਰਗਟ

Friday, Sep 06, 2019 - 11:46 AM (IST)

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ''ਤੇ ਭਾਈ ਲੌਂਗੋਵਾਲ ਵਲੋਂ ਦੁੱਖ ਪ੍ਰਗਟ

ਅੰਮ੍ਰਿਤਸਰ (ਦੀਪਕ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜਗਰਾਓਂ ਨੇੜਲੇ ਪਿੰਡ ਸ਼ੇਰਪੁਰ ਖੁਰਦ ਦੇ ਗੁਰਦੁਆਰਾ ਸਾਹਿਬ 'ਚ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬਾਨ 'ਚ ਬਿਜਲੀ ਉਪਕਰਨਾਂ ਨੂੰ ਲਗਾਤਾਰ ਚੱਲਦੇ ਰੱਖਣਾ ਠੀਕ ਨਹੀਂ ਹੈ, ਤਾਜ਼ਾ ਘਟਨਾ ਵੀ ਅਜਿਹੀ ਅਣਗਹਿਲੀ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪ੍ਰਬੰਧਕੀ ਸੂਝ-ਬੂਝ ਦਿਖਾਈ ਜਾਵੇ ਤਾਂ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਰੁਕ ਸਕਦੀਆਂ ਹਨ।

ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਵਾਪਰਨ ਦੇ ਮਾਮਲੇ ਅਕਸਰ ਸਾਹਮਣੇ ਆਉਂਦੇ ਰਹਿੰਦੇ ਹਨ, ਜਿਨ੍ਹਾਂ ਦੀ ਰੋਕ ਲਈ ਸਥਾਨਕ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੂੰ ਸੁਚੇਤ ਹੋਣ ਦੀ ਲੋੜ ਹੈ। ਭਾਈ ਲੌਂਗੋਵਾਲ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਵੀ ਅਜਿਹੀਆਂ ਘਟਨਾਵਾਂ ਰੋਕਣ ਲਈ ਸਹਿਯੋਗ ਦੇਣ।


author

Baljeet Kaur

Content Editor

Related News