ਵਿਦੇਸ਼ੀ ਫੁੱਲਾਂ ਨਾਲ ਮਹਿਕਿਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (ਤਸਵੀਰਾਂ)

Friday, Aug 30, 2019 - 05:45 PM (IST)

ਅੰਮ੍ਰਿਤਸਰ (ਦੀਪਕ ਸ਼ਰਮਾ) : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੱਖ-ਵੱਖ ਸਭਾ-ਸੋਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਭਲਕੇ 31 ਅਗਸਤ ਨੂੰ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਅਲੌਕਿਕ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਮੌਕੇ ਸੁੰਦਰ ਜਲੌਅ ਸਜਾਏ ਜਾਣਗੇ ਅਤੇ ਰਾਤ ਸਮੇਂ ਗੁਰਮਤਿ ਸਮਾਗਮ ਹੋਣਗੇ। ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਪਹਿਲੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਦੀ ਸਜਾਵਟ ਵੀ ਕੀਤੀ ਗਈ ਹੈ। ਸਜਾਵਟ ਲਈ ਮਲੇਸ਼ੀਆ, ਥਾਈਲੈਂਡ, ਸਿੰਗਾਪੁਰ ਆਦਿ ਤੋਂ ਇਲਾਵਾ ਦੇਸ਼ ਦੇ ਵੱਖ-ਵੱਖ ਥਾਵਾਂ ਤੋਂ ਵੀ ਫੁੱਲ ਮੰਗਵਾਏ ਗਏ ਹਨ। ਇਹ ਸੇਵਾ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਗੁਰੂ ਘਰ ਦੇ ਸ਼ਰਧਾਲੂ ਕਰਵਾ ਰਹੇ ਹਨ। 

PunjabKesariਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਹਰ ਸਾਲ ਦੀ ਤਰ੍ਹਾਂ ਪੰਥਕ ਜਾਹੋ-ਜਲਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 31 ਅਗਸਤ ਨੂੰ ਸਵੇਰੇ 7:00 ਵਜੇ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਬਜ਼ਾਰਾਂ ’ਚੋਂ ਹੁੰਦਾ ਹੋਇਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚ ਕੇ ਸੰਪੂਰਨ ਹੋਵੇਗਾ। ਇਸ ਤੋਂ ਇਲਾਵਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰਾਤ 7:30 ਵਜੇ ਤੋਂ 1:00 ਵਜੇ ਤੱਕ ਗੁਰਮਤਿ ਸਮਾਗਮ ਵਿਚ ਸਿੰਘ ਸਾਹਿਬਾਨ, ਪੰਥ ਪ੍ਰਸਿੱਧ ਕੀਰਤਨੀ ਜਥੇ ਅਤੇ ਕਥਾਵਾਚਕ ਹਾਜ਼ਰੀ ਭਰਨਗੇ। ਉਨ੍ਹਾਂ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਅਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਵੇਰੇ 8:30 ਤੋਂ 12:00 ਵਜੇ ਤੱਕ ਸੁੰਦਰ ਜਲੌਅ ਸਜਣਗੇ ਅਤੇ ਰਾਤ ਨੂੰ ਦੀਪਮਾਲਾ ਅਤੇ ਆਤਿਸ਼ਬਾਜ਼ੀ ਵੀ ਹੋਵੇਗੀ।
 


Baljeet Kaur

Content Editor

Related News