ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ
Friday, Jul 26, 2019 - 02:43 PM (IST)

ਅੰਮ੍ਰਿਤਸਰ (ਗੁਰਪ੍ਰੀਤ ਸਿੰਘ) : ਬਾਲਾ ਪ੍ਰੀਤਮ ਸ੍ਰੀ ਗੁਰੂ ਹਰਕ੍ਰਿਸ਼ਨ ਜੀ ਦਾ ਪ੍ਰਕਾਸ਼ ਦਿਹਾੜਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਗੁਰੂ ਘਰ ਨਤਮਸਤਕ ਹੋਣ ਪਹੁੰਚੀਆਂ। ਸੰਗਤਾਂ ਨੇ ਪਵਿੱਤਰ ਸਰੋਵਰ 'ਚ ਇਸ਼ਨਾਨ ਕੀਤਾ ਤੇ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਪਰਮ ਪਿਤਾ ਪ੍ਰਮਾਤਮਾ ਦਾ ਆਸ਼ੀਰਵਾਦ ਲਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਪਹੁੰਚੀਆਂ ਸੰਗਤਾਂ ਨੇ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ ਤੇ ਸਭ ਨੂੰ ਬਾਣੀ ਪੜ੍ਹਣ-ਸੁਣਨ ਨੂੰ ਸਭ ਪ੍ਰੇਰਿਆ।
ਗੁਰੂ ਹਰਕ੍ਰਿਸ਼ਨ ਸਾਹਿਬ ਜੀ ਸਿੱਖਾਂ ਦੇ ਅੱਠਵੇਂ ਤੇ ਸਭ ਤੋਂ ਛੋਟੀ ਉਮਰ ਦੇ ਗੁਰੂ ਸਾਹਿਬ ਹਨ, ਜਿਨ੍ਹਾਂ ਨੇ ਚੇਚਕ ਤੇ ਹੈਜੇ ਦੀ ਬੀਮਾਰੀ ਤੋਂ ਪੀੜਤ ਦਿੱਲੀ ਵਾਸੀਆਂ ਦੀ ਸੇਵਾ ਕਰ ਉਨ੍ਹਾਂ ਨੂੰ ਤੰਦਰੁਸਤ ਕੀਤਾ ਸੀ।