ਡੇਰਾ ਮੁਖੀ ਦੀ ਤੁਲਨਾ ਸ੍ਰੀ ਗੁਰੂ ਨਾਨਕ ਨਾਲ ਕਰਨ ਵਾਲੀ ਟੀ. ਵੀ. ਐਂਕਰ ਖਿਲਾਫ ਹੋਵੇ ਕਾਰਵਾਈ
Tuesday, Nov 05, 2019 - 12:28 PM (IST)

ਅੰਮ੍ਰਿਤਸਰ (ਮਮਤਾ, ਸਰਬਜੀਤ) : ਇਕ ਨਿੱਜੀ ਟੀ. ਵੀ. ਚੈਨਲ ਦੀ ਐਂਕਰ ਵੱਲੋਂ ਡੇਰਾ ਬਿਆਸ ਦੇ ਮੁਖੀ ਦੀ ਤੁਲਨਾ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਕਰਨ ਦੇ ਮਾਮਲੇ ਦਾ ਸਖਤ ਨੋਟਿਸ ਲੈਂਦੇ ਹੋਏ ਲੋਕ ਭਲਾਈ ਵੈੱਲਫੇਅਰ ਸੋਸਾਇਟੀ ਦੇ ਪ੍ਰਧਾਨ ਅਤੇ ਕਿਸਾਨ ਨੇਤਾ ਬਲਦੇਵ ਸਿੰਘ ਸਿਰਸਾ ਨੇ ਐੱਸ. ਐੱਸ. ਪੀ. ਦਿਹਾਤੀ ਨੂੰ ਮੰਗ-ਪੱਤਰ ਦੇ ਕੇ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਰਸਾ ਨੇ ਕਿਹਾ ਕਿ ਪਿਛਲੇ ਦਿਨੀਂ ਇਕ ਨਿੱਜੀ ਟੀ. ਵੀ. ਚੈਨਲ ਦੀ ਐਂਕਰ ਵਲੋਂ ਡੇਰਾ ਮੁਖੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਮਾਨ ਦੱਸਦੇ ਹੋਏ ਉਨ੍ਹਾਂ ਦੀ ਪ੍ਰਸ਼ੰਸਾ 'ਚ ਕਿਹਾ ਕਿ ਜਿਸ ਤਰ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਵੱਡੇ-ਵੱਡੇ ਰਾਜਿਆਂ ਨੂੰ ਆਪਣੀਆਂ ਗੱਲਾਂ ਨਾਲ ਮੋਹਿਤ ਕਰ ਦਿੰਦੇ ਸਨ, ਉਸੇ ਤਰ੍ਹਾਂ ਨਾਲ ਡੇਰਾ ਬਿਆਸ ਮੁਖੀ ਦੇ ਸਾਹਮਣੇ ਵੀ ਵੱਡੀਆਂ-ਵੱਡੀਆਂ ਹਸਤੀਆਂ ਨਤਮਸਤਕ ਹੋ ਕੇ ਉਨ੍ਹਾਂ ਤੋਂ ਪ੍ਰੇਰਨਾ ਲੈਂਦੀਆਂ ਹਨ। ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ਨੂੰ ਲੈ ਕੇ ਸ੍ਰੀ ਅਕਾਲ ਤਖਤ ਸਾਹਿਬ 'ਤੇ ਜਾਣਗੇ।