ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮਾਂ ਦੀ ਲੜੀ ਜਾਰੀ

09/11/2019 5:43:15 PM

ਅੰਮ੍ਰਿਤਸਰ (ਦੀਪਕ ਸ਼ਰਮਾ) : ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ਹਿਰ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਗੁਰਮਤਿ ਸਮਾਗਮਾਂ ਦੀ ਲੜੀ ਆਰੰਭੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਲੰਘੀ 7 ਸਤੰਬਰ ਤੋਂ ਇਨ੍ਹਾਂ ਸਮਾਗਮਾਂ ਦੀ ਆਰੰਭਤਾ ਹੋ ਚੁੱਕੀ ਹੈ, ਜੋ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਤੱਕ ਲਗਾਤਾਰ ਜਾਰੀ ਰਹਿਣਗੇ। ਸ਼ਹਿਰ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ 'ਚ ਇਹ ਸਮਾਗਮ ਸ਼ਾਮ ਦਾ ਰੱਖਿਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਸੇ ਤਹਿਤ 12 ਸਤੰਬਰ ਨੂੰ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਨਰੈਣਗੜ੍ਹ ਚੌਂਕ, 13 ਨੂੰ ਗੁਰਦੁਆਰਾ ਗੋਬਿੰਦ ਨਗਰ ਸੁਲਤਾਨਵਿੰਡ ਰੋਡ, 14 ਨੂੰ ਗੁਰਦੁਆਰਾ ਟਾਹਲੀ ਸਾਹਿਬ ਸੰਤੋਖਸਰ, 15 ਨੂੰ ਗੁਰਦੁਆਰਾ ਪਿੱਪਲੀ ਸਾਹਿਬ ਪੁਤਲੀ ਘਰ, 16 ਨੂੰ ਗੁਰਦੁਆਰਾ ਕਿਲਾ ਲੋਹਗੜ੍ਹ•ਸਾਹਿਬ, 17 ਨੂੰ ਗੁਰਦੁਆਰਾ ਰਾਮਸਰ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਸਾਹਿਬ, 18 ਨੂੰ ਗੁਰਦੁਆਰਾ ਸ੍ਰੀ ਕੋਠਾ ਸਾਹਿਬ ਵੱਲਾ, 19 ਨੂੰ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਨੰਗਲੀ, 20 ਨੂੰ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਿੰਘ ਸਾਹਿਬ ਝਬਾਲ ਰੋਡ, 21 ਨੂੰ ਗੁਰਦੁਆਰਾ ਸ੍ਰੀ ਨਾਨਕਸਰ ਸਾਹਿਬ ਵੇਰਕਾ, 22 ਨੂੰ ਗੁਰਦੁਆਰਾ ਸਾਹਿਬ ਅਕਾਸ਼ ਐਵੀਨਿਊ ਫਤਹਿਗੜ੍ਹ ਚੂੜੀਆਂ ਰੋਡ, 23 ਨੂੰ ਸਰਦਾਰ ਜੱਸਾ ਸਿੰਘ ਰਾਮਗੜ੍ਹੀਆਂ ਭਵਨ ਈਸਟ ਮੋਹਨ ਨਗਰ, 24 ਨੂੰ ਗੁਰਦੁਆਰਾ ਸ੍ਰੀ ਨਾਨਕ ਦਰ ਸਾਹਿਬ ਸੰਧੂ ਕਲੋਨੀ, 25 ਨੂੰ ਗੁਰਦੁਆਰਾ ਸ੍ਰੀ ਗੁਰੂ ਹਰਿਰਾਏ ਸਾਹਿਬ ਮਜੀਠਾ ਰੋਡ, 26 ਨੂੰ ਗੁਰਦੁਆਰਾ ਸਿੰਘ ਸਭਾ ਦਰਸ਼ਨ ਐਵੀਨਿਊ, 27 ਨੂੰ ਗੁਰਦੁਆਰਾ ਮੀਰੀ ਪੀਰੀ ਕੋਟ ਆਤਮਾ ਰਾਮ ਸੁਲਤਾਨਵਿੰਡ ਰੋਡ, 28 ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਰੀਫਪੁਰਾ, 29 ਨੂੰ ਗੁਰਦੁਆਰਾ ਸ਼ਹੀਦ ਭਾਈ ਕਰਮ ਸਿੰਘ ਜੀ ਕੋਟ ਬਾਬਾ ਦੀਪ ਸਿੰਘ, 30 ਨੂੰ ਗੁਰਦੁਆਰਾ ਟੋਭਾ ਭਾਈ ਸਾਲੋ ਜੀ ਵਿਖੇ ਸਮਾਗਮਾਂ ਦੌਰਾਨ ਸਿੱਖ ਕੌਮ ਦੇ ਰਾਗੀ ਅਤੇ ਕਥਾਵਾਚਕ ਸੰਗਤਾਂ ਦੇ ਦਰਸ਼ਨ ਕਰਨਗੇ।

Baljeet Kaur

This news is Content Editor Baljeet Kaur