ਕੈਪਟਨ ਸਰਕਾਰ ''ਤੇ ਭੜਕੇ ਭਾਨੂੰ ਪ੍ਰਤਾਪ, ਦਿੱਤਾ ਵੱਡਾ ਬਿਆਨ

08/10/2020 4:01:25 PM

ਅੰਮ੍ਰਿਤਸਰ (ਅਨਜਾਣ) : ਭਾਜਯੁਮੋ ਪ੍ਰਦੇਸ਼ ਅਧਿਅਕਸ਼ ਭਾਨੂੰ ਪ੍ਰਤਾਪ ਸਿੰਘ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਉਪਰੰਤ ਇਲਾਹੀ ਬਾਣੀ ਦਾ ਕੀਰਤਨ ਸੁਣਿਆਂ ਤੇ ਪਰਿਕਰਮਾ ਕੀਤੀ। ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਭਾਨੂੰ ਪ੍ਰਤਾਪ ਸਿੰਘ ਨੂੰ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ ਗਿਆ। 

ਇਹ ਵੀ ਪੜ੍ਹੋਂ : ਦਾਜ ਦੇ ਲੋਭੀਆਂ ਨੇ ਪੁੱਤਾਂ ਵਾਂਗ ਪਾਲ਼ੀ ਧੀ ਦੀ ਜ਼ਿੰਦਗੀ ਕੀਤੀ ਤਬਾਹ, ਦਿਲ ਨੂੰ ਝੰਜੋੜ ਦੇਵੇਗੀ ਗ਼ਰੀਬ ਮਾਂ ਦੀ ਦਾਸਤਾਨ

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਭਾਨੂੰ ਪ੍ਰਤਾਪ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ-ਦੀਦਾਰੇ ਕਰਨ ਉਪਰੰਤ ਮੈਂ ਇਹ ਅਰਦਾਸ ਕੀਤੀ ਹੈ ਕਿ ਪ੍ਰਮਾਤਮਾ ਕਾਂਗਰਸ ਦੀ ਝੂਠੀ ਸਰਕਾਰ ਨੂੰ ਸਮੱਤ ਬਖਸ਼ੇ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ  ਗੁਟਕਾ ਸਾਹਿਬ ਦੀ ਸਹੁੰ ਖਾ ਕੇ ਕਿਹਾ ਕਿ ਚਾਰ ਹਫ਼ਤਿਆਂ 'ਚ ਨਸ਼ਾ ਖ਼ਤਮ ਕਰਨ, ਨੌਜਵਾਨ ਵਿਦਿਆਰਥੀਆਂ ਨੂੰ ਸਮਾਰਟ ਫੋਨ ਦੇਣ, ਕਿਸਾਨਾ ਦਾ ਕਰਜ਼ਾ ਮੁਆਫ਼ ਕਰਨ, ਘਰ-ਘਰ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ ਪਰ ਕੋਈ ਇਕ ਵੀ ਪੂਰਾ ਨਹੀਂ ਕੀਤਾ। ਕੈਪਟਨ ਸਾਹਿਬ ਤਰਨਤਾਰਨ ਸਿਰਫ਼ 10 ਮਿੰਟਾਂ ਲਈ ਆਏ ਤੇ ਝੂਠ ਬੋਲ ਕੇ ਚਲੇ ਗਏ। ਉਨ੍ਹਾਂ ਕਿਹਾ ਕਿ ਖੁਦ ਐਕਸਾਈਜ਼ ਵਿਭਾਗ ਕੈਪਟਨ ਸਾਹਿਬ ਕੋਲ ਹੋਣ ਕਾਰਣ ਵੀ ਪੰਜਾਬ 'ਚ ਨਸ਼ਿਆਂ ਦਾ ਦਰਿਆ ਵਗ ਰਿਹਾ ਹੈ। ਨਕਲੀ ਸ਼ਰਾਬ ਬਣ ਰਹੀ ਹੈ ਤੇ ਉਸ ਨਾਲ ਗਰੀਬ ਲੋਕ ਮਰ ਰਹੇ ਹਨ। ਉਨ੍ਹਾਂ ਕਿਹਾ ਪੀੜਤ ਪਰਿਵਾਰਾਂ ਨੇ ਵੀ ਦੋਸ਼ ਲਗਾਇਆ ਹੈ ਕਿ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਕਾਂਗਰਸ ਦੇ ਵਿਧਾਇਕਾਂ ਦਾ ਹੱਥ ਹੈ ਤੇ ਕੈਪਟਨ ਸਾਹਿਬ ਆਪਣੇ ਵਿਧਾਇਕਾਂ ਨੂੰ ਬਚਾਉਣ 'ਚ ਲੱਗੇ ਹੋਏ ਹਨ। ਇਕ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਮ੍ਰਿਤਕਾਂ ਦੇ ਪਰਿਵਾਰਾਂ ਨੂੰ 25-25 ਲੱਖ ਰੁਪਏ ਤੇ ਇਕ ਜੀਅ ਨੂੰ ਨੌਕਰੀ ਦੇਣੀ ਚਾਹੀਦੀ ਹੈ ਤਾਂ ਜੋ ਉਨ੍ਹਾਂ ਦੇ ਪਰਿਵਾਰ ਦੀ ਰੋਜ਼ੀ-ਰੋਟੀ ਤੁਰ ਸਕੇ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੂੰ ਹਰ ਫਰੰਟ 'ਤੇ ਫੇਲ• ਹੋਣ ਕਾਰਣ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ।

ਇਹ ਵੀ ਪੜ੍ਹੋਂ : ਰਿਸ਼ਤੇ ਹੋਏ ਸ਼ਰਮਸਾਰ : ਹਵਸ ਦੇ ਭੁੱਖੇ ਸਹੁਰੇ ਨੇ ਨੂੰਹ ਨਾਲ ਕੀਤਾ ਜਬਰ-ਜ਼ਿਨਾਹ


Baljeet Kaur

Content Editor

Related News