ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਚਰਨਜੀਤ ਅਟਵਾਲ
Wednesday, May 22, 2019 - 11:09 AM (IST)

ਅੰਮ੍ਰਿਤਸਰ (ਗੁਰਪ੍ਰੀਤ ਸਿੰਘ) : ਜਲੰਧਰ ਤੋਂ ਅਕਾਲੀ-ਭਾਜਪਾ ਉਮੀਦਵਾਰ ਚਰਣਜੀਤ ਸਿੰਘ ਅਟਵਾਲ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਟਵਾਲ ਨੇ ਜਲੰਧਰ ਸੀਟ ਤੋਂ ਜਿੱਤ ਦਾ ਦਾਅਵਾ ਠੋਕਿਆ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਦੇ ਹੈਰਾਨੀਜਨਕ ਨਤੀਜੇ ਨਿੱਕਣਗੇ। ਉਨ੍ਹਾਂ ਕਿਹਾ ਕਿ ਲੋਕਾਂ 'ਚ ਕੈਪਟਨ ਸਰਕਾਰ ਖਿਲਾਫ ਬਹੁਤ ਗੁੱਸਾ ਹੈ ਕਿਉਂਕਿ ਇਹ ਝੂਠੇ ਵਾਅਦੇ ਕਰਕੇ ਸੱਤਾ 'ਚ ਆਈ ਹੈ । ਉਨ੍ਹਾਂ ਨੇ ਜਨਤਾ ਨੂੰ ਗੁੰਮਰਾਹ ਕੀਤਾ ਤੇ ਕੋਈ ਵੀ ਕੰਮ ਨਹੀਂ ਕੀਤਾ। ਇਸ ਕਰਕੇ ਜਲੰਧਰ ਦੇ ਨਾਲ-ਨਾਲ ਪੰਜਾਬ ਦੀਆਂ ਹੋਰ ਵੀ ਬਹੁਤ ਸਾਰੀਆਂ ਸੀਟਾਂ ਅਕਾਲੀ-ਭਾਜਪਾ ਦੇ ਹਿੱਸੇ ਆਉਣਗੀਆਂ। ਇਸ ਦੌਰਾਨ ਉਨ੍ਹਾਂ ਨੇ ਨਵਜੋਤ ਸਿੰਘ ਸਿੱਧੂ ਬਾਰੇ ਬੋਲਦਿਆਂ ਕਿਹਾ ਕਿ ਸਿੱਧੂ ਜਿਹੜੀ ਵੀ ਪਾਰਟੀ 'ਚ ਜਾਂਦਾ ਹੈ ਉਸ ਦੀ ਮਰਿਆਦਾ ਨੂੰ ਭੰਗ ਕਰਦਾ ਹੈ।