ਸ੍ਰੀ ਹਰਿਮੰਦਰ ਸਾਹਿਬ ''ਚ ਜਲਦ ਤਾਇਨਾਤ ਹੋਣਗੇ ''ਮੇਅ ਆਈ ਹੈਲਪ ਯੂ'' ਬੈਚ ਵਾਲੇ ਗਾਈਡ

03/29/2018 5:22:06 PM

ਅੰਮ੍ਰਿਤਸਰ (ਸੁਮਿਤ ਖੰਨਾ) : ਸਿਫਤੀ ਦੇ ਘਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਚ ਪੰਜਾਬ ਤੇ ਦੇਸ਼ ਦੇ ਬਾਹਰੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਹੁਣ ਕਿਸੇ ਤਰ੍ਹਾਂ ਦੀ ਜਾਣਕਾਰੀ ਲਈ ਭਾਸ਼ਾ ਦੀ ਸਮੱਸਿਆ ਨਾਲ ਦੋ-ਚਾਰ ਨਹੀਂ ਹੋਣਾ ਪਵੇਗਾ। ਸ੍ਰੀ ਹਰਿਮੰਦਰ ਸਾਹਿਬ 'ਚ ਵਿਦੇਸ਼ੀ ਸ਼ਰਧਾਲੂਆਂ ਦੀ ਮਦਦ ਲਈ ਵੱਖ-ਵੱਖ ਭਸ਼ਾਵਾਂ ਦਾ ਗਿਆਨ ਰੱਖਣ ਵਾਲੇ 12 ਗਾਈਡ ਤਾਇਨਾਤ ਕੀਤੇ ਜਾਣਗੇ। ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਦੀ ਸਹੂਲਤ ਨੂੰ ਮੁੱਖ ਰੱਖਦਿਆ ਇਹ ਫੈਸਲਾ ਲਿਆ ਹੈ। 
ਜਾਣਕਾਰੀ ਮੁਤਾਬਕ ਇਹ 12 ਗਾਈਡ ਤਿੰਨ ਸ਼ਿਫਟਾਂ 'ਚ ਸ੍ਰੀ ਹਰਿਮੰਦਰ ਸਾਹਿਬ ਦੇ ਚਾਰਾਂ ਮੁੱਖ ਦਰਵਾਜ਼ਿਆਂ 'ਤੇ ਸ਼ਰਧਾਲੂਆਂ ਦੀ ਮਦਦ ਲਈ ਹਾਜ਼ਰ ਹੋਣਗੇ। ਜਿਨ੍ਹਾਂ ਦੇ ਮੋਢਿਆਂ 'ਤੇ 'ਮੇਅ ਆਈ ਹੈਲਪ ਯੂ' ਦਾ ਬੈਚ ਵੀ ਲੱਗਾ ਹੋਵੇਗਾ, ਜਿਸ ਕੋਲੋਂ ਕਿਸੇ ਵੀ ਭਾਸ਼ਾ ਦੇ ਸ਼ਰਧਾਲੂ ਜਾਣਕਾਰੀ ਹਾਸਲ ਕਰ ਸਕਣਗੇ। ਸ਼੍ਰੋਮਣੀ ਕਮੇਟੀ ਦੇ ਇਸ ਫੈਸਲੇ ਦਾ ਸੰਗਤ ਨੇ ਵੀ ਦਿਲ ਖੋਲ੍ਹ ਕੇ ਸਵਾਗਤ ਕੀਤਾ ਹੈ। ਫਿਲਹਾਲ ਗਾਈਡਾਂ ਦੀ ਨਿਯੁਕਤੀ ਲਈ ਸ਼੍ਰੋਮਣੀ ਕਮੇਟੀ ਵੱਲੋਂ ਅਰਜ਼ੀਆਂ ਮੰਗਵਾਈਆਂ ਗਈਆਂ ਹਨ। 


Related News