ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹੰਸ ਰਾਜ ਹੰਸ

Monday, Jun 03, 2019 - 03:01 PM (IST)

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹੰਸ ਰਾਜ ਹੰਸ

ਅੰਮ੍ਰਿਤਸਰ (ਗੁਰਪ੍ਰੀਤ ਸਿੰਘ) : ਲੋਕ ਸਭਾ ਚੋਣ ਜਿੱਤਣ ਤੋਂ ਬਾਅਦ ਪੰਜਾਬ ਪਰਤੇ ਪੰਜਾਬੀ ਗਾਇਕ ਤੇ ਦਿੱਲੀ ਤੋਂ ਸਾਂਸਦ ਹੰਸ ਰਾਜ ਹੰਸ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਤੇ ਗੁਰੂ ਮਹਾਰਾਜ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਦਰਬਾਰ ਸਾਹਿਬ ਮੱਥਾ ਟੇਕ ਹੰਸ ਰਾਜ ਹੰਸ ਨੇ ਜਿਥੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ, ਉਥੇ ਹੀ ਜਨਤਾ ਵਲੋਂ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ ਉਸ ਨੂੰ ਇਮਾਨਦਾਰੀ ਨਾਲ ਨਿਭਾ ਸਕਣ ਦਾ ਬਲ ਵੀ ਮੰਗਿਆ। ਇਸ ਮੌਕੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਹੰਸ ਰਾਜ ਹੰਸ ਨੇ ਆਪਣੀ ਜਿੱਤ ਦਾ ਸਿਹਰਾ ਪਰਮਾਤਮਾ, ਆਪਣੇ ਵਰਕਰਾਂ ਤੇ ਪ੍ਰਧਾਨ ਮੰਤਰੀ ਮੋਦੀ ਦੇ ਸਿਰ ਬੰਨ੍ਹਿਆ। 

ਇਸ ਮੌਕੇ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕੇਮਟੀ ਵਲੋਂ ਹੰਸ ਰਾਜ ਹੰਸ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਨੂੰ ਸਿਰਪਾਓ, ਕਿਰਪਾਨ ਤੇ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਭੇਟ ਕਰਕੇ ਸਨਮਾਨਿਤ ਕੀਤਾ ਗਿਆ।


author

Baljeet Kaur

Content Editor

Related News