ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਹਰਸਿਮਰਤ ਕੌਰ ਬਾਦਲ
Thursday, Apr 28, 2022 - 01:25 PM (IST)

ਅੰਮ੍ਰਿਤਸਰ (ਗੁਰਿੰਦਰ ਸਾਗਰ) - ਸਾਬਕਾ ਕੇਂਦਰੀ ਮੰਤਰੀ ਅਤੇ ਸਾਂਸਦ ਹਰਸਿਮਰਤ ਕੌਰ ਬਾਦਲ ਅੱਜ ਸਵੇਰੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ। ਇਸ ਮੌਕੇ ਉਨ੍ਹਾਂ ਨੇ ਜਿੱਥੇ ਸਰਬਤ ਦੇ ਭਲੇ ਅਤੇ ਸਿੱਖ ਪੰਥ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ, ਉਥੇ ਹੀ ਉਨ੍ਹਾਂ ਨੇ ਪਵਿੱਤਰ ਗੁਰਬਾਣੀ ਦਾ ਕੀਰਤਨ ਵੀ ਸਰਵਣ ਕੀਤਾ। ਹਰਸਿਮਰਤ ਕੌਰ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਵੀ ਨਤਮਸਤਕ ਹੋਏ।
ਇਸ ਦੌਰਾਨ ਪੱਤਰਕਾਰਾਂ ਨੇ ਹਰਸਿਮਰਤ ਕੌਰ ਬਾਦਲ ਨਾਲ ਜਦੋਂ ਪੰਜਾਬ ਦੇ ਅਹਿਮ ਮੁੱਦਿਆਂ ’ਤੇ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਬੀਬੀ ਬਾਦਲ ਕੁਝ ਬੋਲੇ ਬਿਨਾਂ ਚਲੇ ਗਏ।