ਸ੍ਰੀ ਹਰਿਮੰਦਰ ਸਾਹਿਬ ਦੇ ਪਹਿਲੇ ਹੈੱਡ ਗ੍ਰੰਥੀ ਬਾਬਾ ਬੁੱਢਾ ਜੀ ਦਾ ਸਲਾਨਾ ਜੋੜ ਮੇਲਾ ਮਨਾਇਆ

Wednesday, Sep 18, 2019 - 03:05 PM (IST)

ਸ੍ਰੀ ਹਰਿਮੰਦਰ ਸਾਹਿਬ ਦੇ ਪਹਿਲੇ ਹੈੱਡ ਗ੍ਰੰਥੀ ਬਾਬਾ ਬੁੱਢਾ ਜੀ ਦਾ ਸਲਾਨਾ ਜੋੜ ਮੇਲਾ ਮਨਾਇਆ

ਅੰਮ੍ਰਿਤਸਰ (ਸੁਮਿਤ ਖੰਨਾ) : ਸਿੱਖ ਇਤਿਹਾਸ 'ਚ ਵਿਲੱਖਣ ਪਛਾਣ ਦੇ ਮਾਲਕ ਗਿਆਨੀ ਬੁੱਢਾ ਜੀ ਦਾ ਸਲਾਨਾ ਜੋੜ ਮੇਲਾ ਗੁਰੂ ਨਗਰੀ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਗੁਰਦੁਆਰਾ ਸਮਾਧ ਬਾਬਾ ਬੁੱਢਾ ਜੀ ਵਿਖੇ ਨਤਮਸਤਕ ਹੋਈਆਂ।

ਦੱਸ ਦੇਈਏ ਕਿ ਬਾਬਾ ਬੁੱਢਾ ਜੀ ਸ੍ਰੀ ਹਰਿਮੰਦਰ ਸਾਹਿਬ ਦੇ ਪਹਿਲੇ ਗ੍ਰੰਥੀ ਸਨ। ਬਾਬਾ ਬੁੱਢਾ ਜੀ ਨੇ 125 ਸਾਲਾਂ 'ਚੋਂ 113 ਸਾਲ ਗੁਰੂ ਘਰ ਦੀ ਸੇਵਾ 'ਚ ਗੁਜਾਰੇ। ਉਨ੍ਹਾਂ ਨੇ ਆਪਣੀ ਪੂਰੀ ਜ਼ਿੰਦਗੀ ਗੁਰੂ ਘਰ ਨੂੰ ਸਮਰਪਿਤ ਕਰ ਦਿੱਤੀ। ਬਾਬਾ ਬੁੱਢਾ ਜੀ ਦਾ ਜਨਮ 22 ਅਕਤੂਬਰ 1506 ਈ. ਨੂੰ ਪਿੰਡ ਕੱਥੂਨੰਗਲ ਜ਼ਿਲਾ ਅੰਮ੍ਰਿਤਸਰ 'ਚ ਭਾਈ ਸੁਘਾ ਸਿੰਘ ਰੰਧਾਵਾ ਤੇ ਮਾਤਾ ਗੌਰਾ ਜੀ ਦੀ ਕੁੱਖੋ ਹੋਇਆ। ਬਾਬਾ ਬੁੱਢਾ ਜੀ ਨੇ ਆਪਣੇ ਹੱਥੀਂ ਦੂਜੀ, ਤੀਜੀ, ਚੌਥੀ, ਪੰਜਵੀਂ ਤੇ ਛੇਵੀ ਪਾਤਸ਼ਾਹੀ ਨੂੰ ਗੁਰਆਈ ਦਾ ਤਿਲਕ ਲਗਾਇਆ।


author

Baljeet Kaur

Content Editor

Related News