ਤਾਲਾਬੰਦੀ ਦੌਰਾਨ ਵੀ ਸ੍ਰੀ ਹਰਿਮੰਦਰ ਸਾਹਿਬ ''ਚ ਲੱਗੀ ਰਹੀ ਰੌਣਕ, ਨਹੀਂ ਘਟੀ ਸੰਗਤਾਂ ਦੀ ਗਿਣਤੀ
Monday, Jun 29, 2020 - 12:01 PM (IST)
ਅੰਮ੍ਰਿਤਸਰ (ਅਨਜਾਣ) : ਐਤਵਾਰ ਨੂੰ ਤਾਲਾਬੰਦੀ ਲੱਗਣ ਦੇ ਬਾਵਜੂਦ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਰੌਣਕ ਦੇਖਣ ਨੂੰ ਮਿਲੀ। ਸ੍ਰੀ ਹਰਿਮੰਦਰ ਸਾਹਿਬ ਦੇ ਕਿਵਾੜ ਖੁੱਲ੍ਹਣ ਤੋਂ ਪਹਿਲਾਂ ਦਰਸ਼ਨੀ ਡਿਓੜੀ ਦੇ ਬਾਹਰ ਰਾਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਤੇ ਬੇਨਤੀ ਰੂਪੀ ਸ਼ਬਦਾਂ ਦਾ ਜਾਪੁ ਕੀਤਾ। ਕਿਵਾੜ ਖੁੱਲ੍ਹਣ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਸੁਨਹਿਰੀ ਪਾਲਕੀ 'ਚ ਸੁਸ਼ੋਭਿਤ ਕਰਕੇ ਸ੍ਰੀ ਹਰਿਮੰਦਰ ਸਾਹਿਬ ਅੰਦਰ ਪ੍ਰਕਾਸ਼ਮਾਨ ਕੀਤਾ ਗਿਆ। ਸ੍ਰੀ ਆਸਾ ਜੀ ਦੀ ਵਾਰ ਦੇ ਕੀਰਤਨ ਕੀਤੇ ਗਏ ਤੇ ਗ੍ਰੰਥੀ ਸਿੰਘ ਵਲੋਂ ਪਹਿਲਾਂ ਮੁਖ ਵਾਕ ਲਿਆ ਗਿਆ, ਜਿਸ ਦੀ ਕਥਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕੀਤੀ ਗਈ। ਪਿੰਡਾਂ ਤੇ ਸ਼ਹਿਰ ਤੋਂ ਆਈਆਂ ਸੰਗਤਾਂ ਨੇ ਲੰਗਰ ਘਰ 'ਚ ਸੇਵਾ ਕੀਤੀ ਤੇ ਲੰਗਰ ਵੀ ਛਕੇ। ਇਸ ਉਪਰੰਤ ਠੰਢੇ-ਮਿੱਠੇ ਜਲ ਦੀ ਛਬੀਲ ਲਗਾਈ ਗਈ। ਸੰਗਤਾਂ ਨੇ ਜੋੜੇ ਘਰ, ਪਰਿਕਰਮਾ ਤੇ ਸਰੋਵਰ 'ਚੋਂ ਜਾਲਾ ਲਾਹੁਣ ਦੀ ਸੇਵਾ ਕੀਤੀ।
ਇਹ ਵੀ ਪੜ੍ਹੋਂ : ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਹਥਿਆਰਾਂ ਦੀ ਨੋਕ 'ਤੇ ਲੱਖਾਂ ਦੀ ਲੁੱਟ
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੀਰੀ-ਪੀਰੀ ਦਿਵਸ ਸਬੰਧੀ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ
ਮੀਰੀ-ਪੀਰੀ ਦਿਵਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਉੱਪਰ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ ਕੀਤੀ ਗਈ। ਅਰਦਾਸ ਉਪਰੰਤ ਹੁਕਮਨਾਮਾ ਲਿਆ ਗਿਆ ਤੇ ਕੜਾਹ ਪ੍ਰਸ਼ਾਦਿ ਦੀ ਦੇਗ ਵਰਤਾਈ ਗਈ। ਗ੍ਰੰਥੀ ਸਿੰਘ ਵਲੋਂ ਸੰਗਤਾਂ ਨੂੰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਵਲੋਂ ਦਰਸਾਏ ਗਏ ਮਾਰਗ 'ਤੇ ਚੱਲਣ ਲਈ ਪ੍ਰੇਰਿਆ ਗਿਆ।
ਇਹ ਵੀ ਪੜ੍ਹੋਂ : ਦੁਖ਼ਦਾਈ ਖ਼ਬਰ: ਝੋਨਾ ਲਗਾਉਂਦੇ ਸਮੇਂ ਅਸਮਾਨੀ ਬਿਜਲੀ ਪੈਣ ਕਾਰਨ ਕਿਸਾਨ ਦੀ ਮੌਤ