ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰ ਨਿਹਾਲ ਹੋਈਆਂ ਸੰਗਤਾਂ

07/25/2020 9:27:42 AM

ਅੰਮ੍ਰਿਤਸਰ (ਅਨਜਾਣ) : ਭਾਵੇਂ ਤਾਪਮਾਨ 32 ਡਿਗਰੀ ਰਿਹਾ ਪਰ ਹੁੰਮਸ ਤੇ ਕੋਰੋਨਾ ਦੇ ਕਹਿਰ ਕਾਰਣ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਗਿਣਤੀ ਬਹੁਤ ਘੱਟ ਰਹੀ। ਬੀਤੀ ਰਾਤ ਤੋਂ ਹੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਤਿਨ ਪਹਿਰੇ ਦੀਆਂ ਸੰਗਤਾਂ ਤੇ ਡਿਊਟੀ ਸੇਵਾਦਾਰਾਂ ਦੀ ਹਾਜ਼ਰੀ ਦੇਖੀ ਗਈ। ਪਿੰਡਾਂ ਤੇ ਸ਼ਹਿਰਾਂ ਦੀਆਂ ਬਹੁਤ ਘੱਟ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਿਕ ਹੋਈਆਂ। ਅੰਮ੍ਰਿਤ ਵੇਲੇ ਕਿਵਾੜ ਖੁੱਲ੍ਹਦਿਆਂ ਹੀ ਬੇਨਤੀ ਰੂਪੀ ਸ਼ਬਦ ਪੜ੍ਹਦੀਆਂ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਅੰਦਰ ਪੁੱਜੀਆਂ। ਸ੍ਰੀ ਆਸਾ ਜੀ ਦੀ ਵਾਰ ਦੇ ਕੀਰਤਨ ਦੀ ਆਰੰਭਤਾ ਦੇ ਨਾਲ-ਨਾਲ ਮੀਰੀ-ਪੀਰੀ ਦੇ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਫੁੱਲਾਂ ਨਾਲ ਸਜ਼ੀ ਸੁਨਹਿਰੀ ਪਾਲਕੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਬਿਰਾਜਮਾਨ ਕਰਕੇ ਸ੍ਰੀ ਹਰਿਮੰਦਰ ਸਾਹਿਬ ਅੰਦਰ ਪ੍ਰਕਾਸ਼ਮਾਨ ਕੀਤਾ ਗਿਆ। 

ਇਹ ਵੀ ਪੜ੍ਹੋਂ : ਵੱਡੀ ਵਾਰਦਾਤ : ਦੋਸਤਾਂ ਨੇ ਕੁੱਟ-ਕੁੱਟ ਕੇ ਮਾਰ ਸੁੱਟਿਆ ਦੋਸਤ, ਇੰਝ ਹੋਇਆ ਖੁਲਾਸਾ

ਗ੍ਰੰਥੀ ਸਿੰਘ ਨੇ ਮੁੱਖ ਵਾਕ ਲਿਆ ਤੇ ਅਰਦਾਸ ਉਪਰੰਤ ਕੜਾਹ ਪ੍ਰਸ਼ਾਦਿ ਦੀ ਦੇਗ ਵਰਤਾਈ ਗਈ। ਸੰਗਤਾਂ ਨੇ ਪਰਿਕਰਮਾ ਦੇ ਇਸ਼ਨਾਨ ਦੀ ਸੇਵਾ ਆਰੰਭ ਕੀਤੀ। ਇਸ ਦੇ ਇਲਾਵਾ ਪਵਿੱਤਰ ਸਰੋਵਰ ਦੀ ਸੇਵਾ, ਜੋੜੇ ਘਰ ਦੀ ਸੇਵਾ, ਲੰਗਰ ਅਤੇ ਛਬੀਲ 'ਤੇ ਵੀ ਸੇਵਾ ਕੀਤੀ। ਬਾਹਰੋਂ ਆਈਆਂ ਸੰਗਤਾਂ ਨੇ ਗੁਰੂ ਕੇ ਲੰਗਰ ਵਿਖੇ ਪ੍ਰਸ਼ਾਦਾ ਛਕਿਆ ਤੇ ਤ੍ਰਿਪਤ ਹੋਈਆਂ। ਭਾਵੇਂ ਗੁਰੂ ਘਰ ਆਉਣ ਵਾਲੀਆਂ ਸੰਗਤਾਂ ਦੀ ਗਿਣਤੀ ਬਹੁਤ ਘੱਟ ਰਹਿੰਦੀ ਹੈ ਪਰ ਲੰਗਰ ਘਰ ਵਿਖੇ ਕੋਰੋਨਾ ਕਾਰਣ ਬਹੁਤ ਸਾਰੀ ਸੰਗਤ ਪ੍ਰਸ਼ਾਦਾ ਛੱਕਣ ਤੇ ਪਰਿਵਾਰ ਵਾਸਤੇ ਲੰਗਰ ਲੈਣ ਲਈ ਆਉਂਦੀ ਹੈ। ਜਿਨ੍ਹਾਂ ਨੂੰ ਬਿਨਾਂ ਕਿਸੇ ਭੇਦਭਾਵ ਦੇ ਲੰਗਰ ਛੱਕਾਇਆ ਜਾਂਦਾ ਹੈ।

ਇਹ ਵੀ ਪੜ੍ਹੋਂ :ਕਾਰਗਿਲ ਸ਼ਹੀਦ ਦੀ ਮਾਂ ਰੱਬ ਕੋਲੋਂ ਮੰਗ ਰਹੀ ਹੈ ਮੌਤ,ਹਾਲ ਵੇਖ ਅੱਖਾਂ 'ਚ ਆ ਜਾਣਗੇ ਹੰਝੂ

ਗੁਰਦੁਆਰਾ ਮੰਜੀ ਸਾਹਿਬ ਵਿਖੇ ਹੋਈ ਮੁਖ ਵਾਕ ਦੀ ਕਥਾ
ਅੰਮ੍ਰਿਤ ਵੇਲੇ ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਦਰ ਹੋਏ ਮੁੱਖ ਵਾਕ ਦੀ ਕਥਾ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕੀਤੀ ਗਈ। ਸੰਗਤਾਂ ਨੂੰ ਗੁਰਮਤਿ ਨਾਲ ਜੋੜਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ 653 'ਤੇ ਸੁਭਾਏਮਾਨ ਸਲੋਕ ਮਹਲਾ ਚੌਥਾ ਦੀ ਬਾਣੀ ਦੀ ਕਥਾ ਕਰਦਿਆਂ ਕਥਾਵਾਚਕ ਨੇ ਕਿਹਾ ਕਿ ਜੇ ਮਨੁੱਖ ਸਤਿਗੁਰੂ ਦੇ ਸਨਮੁੱਖ ਹੈ ਉਸ ਦੇ ਅੰਦਰ ਠੰਢ ਹੈ ਤੇ ਉਹ ਮਨੋਂ ਤਨੋਂ ਨਾਮ 'ਚ ਲੀਨ ਰਹਿੰਦਾ ਹੈ। ਉਹ ਨਾਮ ਹੀ ਚਿਤਾਰਦਾ ਹੈ, ਨਾਮ ਹੀ ਪੜ੍ਹਦਾ ਹੈ ਤੇ ਨਾਮ 'ਚ ਹੀ ਬਿਰਤੀ ਜੋੜੀ ਰੱਖਦਾ ਹੈ, ਨਾਮ (ਰੂਪ) ਸੁੰਦਰ ਵਸਤ ਲੱਭ ਕੇ ਉਸ ਦੀ ਚਿੰਤਾ ਦੂਰ ਹੋ ਜਾਂਦੀ ਹੈ। ਜੇ ਗੁਰੂ ਮਿਲ ਪਏ ਤਾਂ ਨਾਮ ਹਿਰਦੇ 'ਚ ਪੁੰਗਰਦਾ ਹੈ, ਤ੍ਰਿਸ਼ਨਾ ਦੂਰ ਹੋ ਜਾਂਦੀ ਹੈ। ਮਾਇਆ ਦੀ ਭੁੱਖ ਸਾਰੀ ਦੂਰ ਹੋ ਜਾਂਦੀ ਹੈ। ਹੇ ਨਾਨਕ! ਨਾਮ 'ਚ ਰੰਗੇ ਜਾਣ ਕਰਕੇ ਨਾਮ ਹੀ (ਹਿਰਦੇ-ਰੂਪ) ਪੱਲੇ 'ਚ ਉੱਕਰਿਆ ਜਾਂਦਾ ਹੈ।

ਇਹ ਵੀ ਪੜ੍ਹੋਂ :ਆਰਥਿਕ ਸਥਿਤੀ ਮਾੜੀ ਹੋਣ ਕਾਰਨ ਪੋਰਨ ਸਟਾਰ ਬਣੀ ਇਹ ਕਾਰ ਰੇਸਰ, ਮੁੜ ਕਰੇਗੀ ਟਰੈਕ 'ਤੇ ਵਾਪਸੀ

Baljeet Kaur

This news is Content Editor Baljeet Kaur