ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ''ਚ ਲਗਾਏ ਗਏ ਸਟੀਲੀ ਜੰਗਲੇ

Wednesday, Nov 18, 2020 - 04:53 PM (IST)

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ''ਚ ਲਗਾਏ ਗਏ ਸਟੀਲੀ ਜੰਗਲੇ

ਅੰਮ੍ਰਿਤਸਰ (ਦੀਪਕ ਸ਼ਰਮਾ) : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ 'ਚ ਲੱਗੇ ਲੋਹੇ ਦੇ ਜੰਗਲਿਆਂ ਦੀ ਥਾਂ ਨਵੇਂ ਸਟੀਲੀ ਜੰਗਲੇ ਲਗਾ ਦਿੱਤੇ ਗਏ ਹਨ। ਇਸ ਦੇ ਨਾਲ ਹੀ ਪਰਿਕਰਮਾਂ 'ਚ ਪਾਣੀ ਦੇ ਨਿਕਾਸ ਲਈ ਲਗਾਈ ਜਾਲੀ ਵੀ ਬਦਲ ਕੇ ਨਵੀਂ ਲਗਾਈ ਗਈ ਹੈ। ਇਸ ਕਾਰਜ ਦੀ ਸੇਵਾ ਬਾਬਾ ਪਦੀਪ ਸਿੰਘ ਬੱਧਨੀ ਵਾਲਿਆਂ ਨੇ ਕਰਵਾਈ ਹੈ। 

ਇਹ ਵੀ ਪੜ੍ਹੋ : ਅੰਮ੍ਰਿਤਸਰ ਏਅਰਪੋਰਟ 'ਤੇ ਫ਼ੌਜੀ ਦੀ ਪਤਨੀ ਨਾਲ ਕਰਮਚਾਰੀ ਨੇ ਕੀਤੀਆਂ ਗੰਦੀਆਂ ਹਰਕਤਾਂ, ਗ੍ਰਿਫ਼ਤਾਰ
PunjabKesariਬੀਤੇ ਕੱਲ੍ਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਇਸ ਸੇਵਾ ਮੌਕੇ ਹਾਜ਼ਰੀ ਭਰੀ। ਇਸ ਮੌਕੇ ਅਰਦਾਸ ਕਰਕੇ ਗੁਰੂ ਸਾਹਿਬ ਜੀ ਦਾ ਸ਼ੁਕਰਾਨਾ ਕੀਤਾ ਗਿਆ, ਜਿਸ ਮਗਰੋਂ ਜੰਗਲੇ ਤੇ ਜਾਲੀ ਬਦਲਣ ਦੀ ਸੇਵਾ ਆਰੰਭ ਹੋਈ। ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਬਾਬਾ ਪ੍ਰਦੀਪ ਸਿੰਘ ਬਧਨੀ ਵਾਲਿਆਂ ਦਾ ਧੰਨਵਾਦ ਕੀਤਾ। ਭਾਈ ਲੌਂਗੋਵਾਲ ਨੇ ਦੱਸਿਆ ਕਿ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਵਿਚ ਲੱਗੇ ਲੋਹੇ ਦੇ ਜੰਗਲਿਆਂ ਦੀ ਸਾਂਭ-ਸੰਭਾਲ ਲਈ ਕੁਝ ਹੀ ਮਹੀਨਿਆਂ ਬਾਅਦ ਰੰਗ ਰੋਗਨ ਕਰਨਾ ਪੈਂਦਾ ਸੀ, ਜਿਸ ਕਰਕੇ ਸਟੀਲੀ ਜੰਗਲੇ ਸਥਾਪਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਬਾਬਾ ਪ੍ਰਦੀਪ ਸਿੰਘ ਵੱਲੋਂ ਤਿਆਰ ਕਰਵਾਏ ਗਏ ਜੰਗਲਿਆਂ ਤੇ ਜਾਲੀ ਲਈ ਕਰੀਬ 15 ਟਨ ਸਟੀਲ ਲੱਗੀ ਹੈ।

ਇਹ ਵੀ ਪੜ੍ਹੋ : ਅੰਮਿ੍ਰਤਸਰ ’ਚ ਸਿਵਲ ਸਰਜਨ ਦਾ ਕਾਰਾ: ਗਰਭਵਤੀ ਜਨਾਨੀ ਦੀ ਡਿਲਿਵਰੀ ਦੌਰਾਨ ਬਣਾਈ ਵੀਡੀਓ, ਕੀਤੀ ਵਾਇਰਲ


author

Baljeet Kaur

Content Editor

Related News