ਸ੍ਰੀ ਨਨਕਾਣਾ ਸਾਹਿਬ ''ਤੇ ਭੀੜ ਵਲੋਂ ਕੀਤੇ ਪਥਰਾਅ ਦੀ ਜਥੇਦਾਰ ਨੇ ਸਖਤ ਸ਼ਬਦਾਂ ''ਚ ਕੀਤੀ ਨਿਖੇਧੀ

Saturday, Jan 04, 2020 - 06:45 PM (IST)

ਸ੍ਰੀ ਨਨਕਾਣਾ ਸਾਹਿਬ ''ਤੇ ਭੀੜ ਵਲੋਂ ਕੀਤੇ ਪਥਰਾਅ ਦੀ ਜਥੇਦਾਰ ਨੇ ਸਖਤ ਸ਼ਬਦਾਂ ''ਚ ਕੀਤੀ ਨਿਖੇਧੀ

ਅੰਮ੍ਰਿਤਸਰ/ਤਲਵੰਡੀ ਸਾਬੋ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪਾਕਿਸਤਾਨ 'ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ 'ਤੇ ਭੀੜ ਵਲੋਂ  ਕੀਤੇ ਗਏ ਪਥਰਾਅ ਦੀ ਸਖਤ ਸ਼ਬਦਾਂ 'ਚ ਨਿਖੇਧੀ ਕੀਤੀ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪਾਕਿਸਤਾਨ ਸਰਕਾਰ ਤੋਂ ਮੰਗ ਕੀਤੀ ਕਿ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੋ ਮੱਧ ਪ੍ਰਦੇਸ਼ 'ਚ ਸਿੱਖਾਂ ਨੂੰ ਉਜਾੜਿਆ ਜਾ ਰਿਹਾ ਹੈ ਉਹ ਨਿੰਦਣਯੋਗ ਹੈ।

ਇਥੇ ਦੱਸ ਦੇਈਏ ਕਿ ਪਾਕਿਸਤਾਨ ਸਥਿਤ ਗੁਰਦੁਆਰਾ ਨਨਕਾਣਾ ਸਾਹਿਬ ਦੇ ਬਾਹਰ ਕੱਲ ਸ਼ਾਮ ਉਸ ਵੇਲੇ ਤਣਾਅ ਵਾਲੀ ਸਥਿਤੀ ਬਣ ਗਈ ਜਦੋਂ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਇਕੱਠੇ ਹੋ ਕੇ ਗੁਰਦੁਆਰੇ ਬਾਹਰ ਧਰਨਾ ਦਿੱਤਾ ਅਤੇ ਗੁਰਦੁਆਰੇ ਦੇ ਅੰਦਰ ਪਥਰਾਅ ਵੀ ਕੀਤਾ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ ਇੱਥੇ ਸਿੱਖਾਂ ਨੂੰ ਨਹੀਂ ਰਹਿਣ ਦੇਣਗੇ ਅਤੇ ਸ਼ਹਿਰ ਨਨਕਾਣਾ ਦਾ ਨਾਂ ਵੀ ਬਦਲ ਦੇਣਗੇ। ਧਰਨਾਕਾਰੀ ਉਸ ਮੁਸਲਿਮ ਨੌਜਵਾਨ ਦੇ ਪਰਿਵਾਰਕ ਮੈਂਬਰ ਅਤੇ ਸਮਰਥਕ ਹਨ, ਜਿਨ੍ਹਾਂ 'ਤੇ ਸਿੱਖ ਲੜਕੀ ਜਗਜੀਤ ਕੌਰ ਨੂੰ ਅਗਵਾ ਕਰਨ ਤੇ ਜਬਰੀ ਨਿਕਾਹ ਕਰਕੇ ਧਰਮ ਤਬਦੀਲ ਕਰਨ ਦਾ ਦੋਸ਼ ਹੈ।


author

Baljeet Kaur

Content Editor

Related News