ਪੰਜ ਪਿਆਰਿਆਂ ਅੱਗੇ ਪੇਸ਼ ਹੋ ਕੇ ਲੰਗਾਹ ਨੇ ਕੀਤਾ ਅੰਮ੍ਰਿਤ ਪਾਨ, SGPC ਦੇ 3 ਮੁਲਾਜ਼ਮ ਮੁਅੱਤਲ

Tuesday, Aug 04, 2020 - 10:01 AM (IST)

ਅੰਮ੍ਰਿਤਸਰ/ਗੁਰਦਾਸਪੁਰ (ਦੀਪਕ) : ਸ੍ਰੀ ਅਕਾਲ ਤਖਤ ਸਾਹਿਬ ਤੋਂ ਪੰਥ 'ਚੋਂ ਛੇਕੇ ਗਏ ਸੁੱਚਾ ਸਿੰਘ ਲੰਗਾਹ ਨੂੰ ਕੁਝ ਨਿਹੰਗ ਸਿੰਘਾਂ ਵਲੋਂ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਗੜ੍ਹੀ ਗੁਰਦਾਸ ਨੰਗਲ ਗੁਰਦਾਸਪੁਰ ਵਿਖੇ ਅੰਮ੍ਰਿਤ ਪਾਨ ਕਰਵਾਉਣ ਦੇ ਮਾਮਲੇ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ ਕਾਰਵਾਈ ਕਰਦਿਆਂ ਸਬੰਧਤ ਗੁਰਦੁਆਰਾ ਸਾਹਿਬ ਦੇ 3 ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਹੈ। ਮੁਅੱਤਲ ਕੀਤੇ ਗਏ ਮੁਲਜ਼ਮਾਂ 'ਚ ਗੁਰਦੁਆਰਾ ਸਾਹਿਬ ਵਿਖੇ ਤਾਇਨਾਤ ਰਛਪਾਲ ਸਿੰਘ ਇੰਚਾਰਜ, ਭਾਈ ਖੁਸ਼ਵੰਤ ਸਿੰਘ ਗ੍ਰੰਥੀ ਤੇ ਭਾਈ ਹਰਮੀਤ ਸਿੰਘ ਕਥਾਵਾਚਕ ਸ਼ਾਮਲ ਹਨ। ਭਾਈ ਲੌਂਗੋਵਾਲ ਨੇ ਕਿਹਾ ਕਿ ਇਨ੍ਹਾਂ ਮੁਲਾਜ਼ਮਾਂ ਨੇ ਕੁਤਾਹੀ ਕੀਤੀ ਹੈ ਅਤੇ ਗੁਰਦੁਆਰਾ ਸਾਹਿਬ ਵਿਖੇ ਹੋਈ ਕਾਰਵਾਈ ਸਮੇਂ ਆਪਣੀ ਜ਼ਿੰਮੇਵਾਰੀ ਨਹੀਂ ਨਿਭਾਈ। ਮਾਮਲੇ ਸਬੰਧੀ ਪੜਤਾਲ ਟੀਮ ਗਠਿਤ ਕੀਤੀ ਗਈ ਹੈ।

ਇਹ ਵੀ ਪੜ੍ਹੋਂ : ਹਵਸ ਦੇ ਭੁੱਖੇ ਵਿਅਕਤੀ ਦੀ ਦਰਿੰਦਗੀ, ਮਾਸੂਮ ਬੱਚੀ ਨਾਲ ਕੀਤਾ ਜਬਰ-ਜ਼ਿਨਾਹ

ਇਥੇ ਦੱਸ ਦੇਈਏ ਕਿ ਕਰੀਬ ਤਿੰਨ ਸਾਲ ਪਹਿਲਾਂ ਗੰਭੀਰ ਮਾਮਲੇ ਵਿਚ ਨਾਮਜ਼ਦ ਕੀਤੇ ਪੰਜਾਬ ਦੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਬੀਤੇ ਦਿਨ ਜ਼ਿਲ੍ਹਾ ਇਤਿਹਾਸਿਕ ਗੁਰਦੁਆਰਾ ਗੜੀ ਬਾਬਾ ਬੰਦਾ ਸਿੰਘ ਬਹਾਦਰ ਗੁਰਦਾਸ ਨੰਗਲ ਵਿਖੇ ਪੰਜ ਪਿਆਰਿਆਂ ਸਾਹਮਣੇ ਪੇਸ਼ ਹੋਏ ਸਨ। ਇਸ ਤਹਿਤ ਲੰਗਾਹ ਵੱਲੋਂ ਕੀਤੀ ਗਈ ਖਿਮਾਯਾਚਨਾ 'ਤੇ ਪੰਜ ਪਿਆਰਿਆਂ ਨੇ ਉਨ੍ਹਾਂ ਸਿੱਖ ਧਰਮ ਦੀ ਵਿਧੀ ਵਿਧਾਨ ਮੁਤਾਬਿਕ ਮੁੜ ਅੰਮ੍ਰਿਤ ਛਕਾਇਆ ਸੀ ਅਤੇ ਨਾਲ ਹੀ ਗੁਰੂਘਰ ਵਿਚ 21 ਦਿਨ ਰੋਜ਼ਾਨਾ ਇਕ-ਇਕ ਘੰਟਾ ਝਾੜੂ ਮਾਰਨ, ਬਰਤਨ ਸਾਫ ਕਰਨ ਦੀ 'ਤਨਖਾਹ' (ਧਾਰਮਿਕ ਸਜ਼ਾ) ਲਗਾਈ ਗਈ ਸੀ। ਜ਼ਿਕਰਯੋਗ ਹੈ ਕਿ ਲੰਗਾਹ ਨੂੰ ਤਿੰਨ ਸਾਲ ਪਹਿਲਾਂ ਪੁਲਸ ਵਲੋਂ ਉਨ੍ਹਾਂ ਖਿਲ਼ਾਫ਼ ਜਬਰ- ਜ਼ਿਨਾਹ ਦੇ ਦੋਸ਼ਾਂ ਤਹਿਤ ਦਰਜ ਕੀਤੇ ਗਏ ਮਾਮਲੇ 'ਚੋਂ ਅਦਾਲਤ ਵਲੋਂ ਬਰੀ ਕੀਤਾ ਜਾ ਚੁੱਕਾ ਹੈ।

ਇਹ ਵੀ ਪੜ੍ਹੋਂ : ਸ਼ਰਮਸਾਰ ਹੋਏ ਰਿਸ਼ਤੇ: ਮਾਸੜ ਨੇ ਨਾਬਾਲਗ ਭਾਣਜੀ ਨੂੰ ਕੀਤਾ ਗਰਭਵਤੀ


Baljeet Kaur

Content Editor

Related News