ਤਖਤ ਸ੍ਰੀ ਦਮਦਮਾ ਸਾਹਿਬ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ

10/17/2019 3:02:09 PM

ਅੰਮ੍ਰਿਤਸਰ (ਦੀਪਕ ਸ਼ਰਮਾ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਨਗਰ ਕੀਰਤਨ ਦੇ ਪਿੰਡ ਬਾਜਕ ਤੋਂ ਤਖਤ ਸ੍ਰੀ ਦਮਦਮਾ ਸਾਹਿਬ ਲਈ ਰਵਾਨਗੀ ਸਮੇਂ ਸੰਗਤ ਨੇ ਉਤਸ਼ਾਹ ਨਾਲ ਹਾਜ਼ਰੀ ਭਰ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਤੋਂ ਪਹਿਲਾਂ ਇਥੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਵਿਖੇ ਧਾਰਮਿਕ ਦੀਵਾਨ ਸਜਾਏ ਗਏ।

PunjabKesari

ਬੀਤੀ ਰਾਤ ਨਗਰ ਕੀਰਤਨ ਪਿੰਡ ਬਾਦਲ ਪੁੱਜਣ 'ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸਰਪ੍ਰਸਤ ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸੁਖਬੀਰ ਸਿੰਘ ਬਾਦਲ ਕੇਂਦਰੀ ਮੰਤਰੀ  ਬੀਬਾ ਹਰਸਿਮਰਤ ਕੌਰ ਬਾਦਲ ਸਮੇਤ ਵੱਡੀ ਗਿਣਤੀ 'ਚ ਸੰਗਤ ਨੇ ਸਵਾਗਤ ਕੀਤਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਨਾਲ ਸਤਿਕਾਰ ਭੇਟ ਕੀਤਾ। ਬਾਦਲ ਪਰਿਵਾਰ ਵਲੋਂ ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
PunjabKesari
ਇਸ ਮੌਕੇ ਗੱਲਬਾਤ ਕਰਦਿਆਂ ਪ੍ਰਕਾਸ਼ ਸਿੰਘ ਬਾਦਲ ਨੇ ਸੰਗਤ ਨੂੰ 550 ਸਾਲਾ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਸ਼੍ਰੋਮਣੀ ਕਮੇਟੀ ਦੇ ਯਤਨ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਇਸ ਅੰਤਰਰਾਸ਼ਟਰੀ ਨਗਰ ਕੀਰਤਨ ਨਾਲ ਪੂਰੇ ਦੇਸ਼ ਸਮੇਤ ਵਿਦੇਸ਼ਾਂ ਅੰਦਰ ਵੀ ਸੰਗਤਾਂ ''ਚ ਸ਼ਤਾਬਦੀ ਸਮਾਗਮਾਂ ਪ੍ਰਤੀ ਉਤਸ਼ਾਹ ਪੈਦਾ ਹੋਇਆ ਹੈ। ਪਿੰਡ ਬਾਦਲ ਵਿਖੇ ਸਵਾਗਤ ਸਮੇਂ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਿੱਕਰ ਸਿੰਘ ਚੰਨੂ, ਸ਼੍ਰੋਮਣੀ ਕਮੇਟੀ ਮੈਂਬਰ ਦਿਆਲ ਸਿੰਘ ਕੋਲਿਆਂਵਾਲੀ, ਮੈਂਬਰ ਅਵਤਾਰ ਸਿੰਘ ਵਣਵਾਲਾ, ਅਮਰੀਕ ਸਿੰਘ ਕੋਟਸ਼ਮੀਰ ਆਦਿ ਮੌਜੂਦ ਸਨ।
PunjabKesari
ਇਸੇ ਦੌਰਾਨ ਅੱਜ ਨਗਰ ਕੀਰਤਨ ਦੀ ਰਵਾਨਗੀ ਸਮੇਂ ਉਮੜੀ ਸੰਗਤ ਵਿਚ ਬਹੁਤ ਵੱਡਾ ਉਤਸ਼ਾਹ ਸੀ। ਇਸ ਮੌਕੇ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਕੋਟਸ਼ਮੀਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਨੂੰ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ, ਜਿਸ ਦੌਰਾਨ ਸੰਗਤ ਨੇ ਫੁੱਲਾਂ ਦੀ ਵਰਖਾ ਕੀਤੀ।

PunjabKesariਨਗਰ ਕੀਰਤਨ ਨੂੰ ਅਗਲੇ ਪੜਾਅ ਲਈ ਰਵਾਨਾ ਕਰਨ ਮੌਕੇ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਅਮਰੀਕ ਸਿੰਘ ਕੋਟਸ਼ਮੀਰ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਜਥੇਦਾਰ ਅਵਤਾਰ ਸਿੰਘ ਵਣਵਾਲਾ, ਬੀਬੀ ਜੋਗਿੰਦਰ ਕੌਰ, ਸ਼੍ਰੋਮਣੀ ਕਮਟੀ ਦੇ ਮੀਤ ਸਕੱਤਰ ਨਿਸ਼ਾਨ ਸਿੰਘ, ਮੈਨੇਜਰ ਸਮੇਰ ਸਿੰਘ, ਹੈੱਡ ਗ੍ਰੰਥੀ ਭਾਈ ਦਵਿੰਦਰ ਸਿੰਘ, ਗੁਰਤੇਜ ਸਿੰਘ, ਪ੍ਰਚਾਰਕ ਭਾਈ ਗੁਰਦੇਵ ਸਿੰਘ, ਭਾਈ ਮਨਦੀਪ ਸਿੰਘ, ਜਗਤਾਰ ਸਿੰਘ,ਭਾਈ ਬਲਦੇਵ ਸਿੰਘ ਉਗਰਾ, ਜਗਪਾਲ ਸਿੰਘ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਮੌਜੂਦ ਸਨ।


Baljeet Kaur

Content Editor

Related News