ਟੈਕਸ ਮੁਕਤ ਵਪਾਰ ਖਿਲਾਫ ਉਤਰੇ ਕਿਸਾਨ, ਮੋਦੀ ਦਾ ਫੂਕਿਆ ਪੁਤਲਾ

09/14/2019 5:13:57 PM

ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ 'ਚ ਕਿਸਾਨ ਕੇਂਦਰ ਤੇ ਸੂਬਾ ਸਰਕਾਰਾਂ ਦੇ ਖਿਲਾਫ ਸੜਕਾਂ 'ਤੇ ਉਤਰ ਆਏ ਹਨ। ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਅੰਤਰਰਾਸ਼ਟਰੀ ਅਟਾਰੀ ਵਹਾਘਾ ਸਰਹੱਦ ਸੜਕ 'ਤੇ ਧਰਨਾ ਲਗਾ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਦੇ ਹੋਏ ਕੇਂਦਰ ਸਰਕਾਰ 'ਤੇ ਕਿਸਾਨੀ ਨੂੰ ਖਤਮ ਕਰਨ ਦਾ ਦੋਸ਼ ਲਾਇਆ। ਕਿਸਾਨਾਂ ਨੇ ਕਿਹਾ ਕਿ ਆਰ.ਸੀ.ਈ.ਪੀ. ਤਹਿਤ ਮੋਦੀ ਸਰਕਾਰ ਜੋ 16 ਮੁਲਕਾਂ ਨਾਲ ਟੈਕਸ ਮੁਕਤ ਵਪਾਰ ਸਮਝੌਤਾ ਕਰਨ ਜਾ ਰਹੀ ਹੈ, ਉਸ ਨਾਲ ਦੇਸ਼ ਦੀ ਕਿਸਾਨੀ ਨੂੰ ਭਾਰੀ ਸੱਟ ਵੱਜੇਗੀ ਤੇ 40 ਫੀਸਦੀ ਜਨਤਾ ਪ੍ਰਭਾਵਿਤ ਹੋਵੇਗੀ।

ਪ੍ਰਦਰਸ਼ਨਕਾਰੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਹੀ ਇਸ ਸਮਝੌਤੇ ਨੂੰਵਾਪਸ ਨਾ ਲਿਆ ਤਾਂ ਸੰਘਰਸ਼ ਹੋਰ ਵੀ ਤਿੱਖਾ ਕੀਤਾ ਜਾਵੇਗਾ।


Baljeet Kaur

Content Editor

Related News