ਡਿਊਟੀ ''ਚ ਕੋਤਾਹੀ ਦੇ ਦੋਸ਼ ''ਚ 5 ਅਧਿਆਪਕ ਮੁਅੱਤਲ

Tuesday, Jul 31, 2018 - 10:22 AM (IST)

ਅੰਮ੍ਰਿਤਸਰ/ਚੰਡੀਗੜ੍ਹ (ਭੁੱਲਰ, ਦਲਜੀਤ) : ਸਿੱਖਿਆ ਵਿਭਾਗ ਪੰਜਾਬ ਨੇ ਪੰਜ ਅਧਿਆਪਕਾਂ ਸਣੇ 6 ਮੁਲਾਜ਼ਮਾਂ ਨੂੰ ਡਿਊਟੀ ਵਿਚ ਕੋਤਾਹੀ ਦੇ ਦੋਸ਼ ਹੇਠ ਮੁਅੱਤਲ ਕਰ ਦਿੱਤਾ ਹੈ। 
ਵਿਭਾਗ ਦੇ ਬੁਲਾਰੇ ਅਨੁਸਾਰ ਜਿਨ੍ਹਾਂ ਅਧਿਆਪਕਾਂ ਨੂੰ ਮੁਅੱਤਲ ਕੀਤਾ ਗਿਆ ਹੈ, ਉਨ੍ਹਾਂ ਵਿਚ ਜਰਮਨਜੀਤ ਸਿੰਘ ਲੈਕਚਰਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੱਬੋਵਾਲ ਜ਼ਿਲਾ ਅੰਮ੍ਰਿਤਸਰ, ਅਮਨ ਸ਼ਰਮਾ ਲੈਕਚਰਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਹੀਆਂ ਕਲਾਂ (ਅੰਮ੍ਰਿਤਸਰ), ਮੰਗਲ ਸਿੰਘ ਲੈਕਚਰਾਰ ਰਾਜਨੀਤੀ ਸ਼ਾਸਤਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵੇਰਕਾ, ਊਧਮ ਸਿੰਘ ਪੰਜਾਬੀ ਮਾਸਟਰ ਸਰਕਾਰੀ ਮਿਡਲ ਸਕੂਲ ਲੁਹਾਰਕਾ ਖੁਰਦ (ਅੰਮ੍ਰਿਤਸਰ), ਅਸ਼ਵਨੀ ਅਵਸਥੀ ਐੱਸ. ਐੱਸ. ਮਾਸਟਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਿਲਚੀਆਂ ਅਤੇ ਪ੍ਰਮੋਦ ਮਿੱਢਾ ਜੂਨੀਅਰ ਸਕੇਲ ਸਟੈਨੋਗ੍ਰਾਫਰ ਦਫ਼ਤਰ ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ) ਅੰਮ੍ਰਿਤਸਰ ਸ਼ਾਮਲ ਹਨ। ਇਨ੍ਹਾਂ ਦੀ ਮੁਅੱਤਲੀ ਸਬੰਧੀ ਹੁਕਮ ਡਾਇਰੈਕਟਰ ਸਿੱਖਿਆ ਵਿਭਾਗ (ਸੈਕੰਡਰੀ ਸਿੱਖਿਆ) ਨੇ ਜਾਰੀ ਕੀਤੇ ਹਨ।


Related News