ਨੇਪਾਲ ਦੇ ਰਾਜਾ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

Thursday, Feb 20, 2020 - 01:01 PM (IST)

ਨੇਪਾਲ ਦੇ ਰਾਜਾ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ (ਸੁਮਿਤ ਖੰਨਾ) : ਨੇਪਾਲ ਦੇ ਰਾਜਾ ਬੀਰੇਂਦਰ ਬੀਰ ਬਿਕਰਮ ਸ਼ਾਹ ਦੇਵ ਅੱਜ ਆਪਣੇ ਪਰਿਵਾਰ ਸਮੇਤ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਤੇ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਵਲੋਂ ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਅਤੇ ਸਿੱਖ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੇ ਨਾਲ ਆਏ ਵਫਦ 'ਚ ਰਾਣੀ ਕੋਮਲ ਰਾਜ ਲਕਸ਼ਮੀ ਦੇਵੀ ਸ਼ਾਹ ਤੋਂ ਇਲਾਵਾ ਹੋਰ ਰਿਸ਼ਤੇਦਾਰ ਵੀ ਸ਼ਾਮਲ ਹਨ। ਇਸ ਦੌਰਾਨ ਬਾਅਦ 'ਚ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦਾ ਸੁੰਦਰ ਮਾਡਲ ਅਤੇ ਸਿਰੋਪਾਉ ਭੇਟ ਕਰ ਕੇ ਸਨਮਾਨਿਤ ਵੀ ਕੀਤਾ ਗਿਆ।


author

Baljeet Kaur

Content Editor

Related News