ਅੰਮ੍ਰਿਤਸਰ ''ਚ ਮੁਸਲਿਮ ਭਾਈਚਾਰੇ ਵਲੋਂ ਨਾਗਰਿਕਤਾ ਸੋਧ ਬਿੱਲ ਦਾ ਵਿਰੋਧ

Friday, Dec 13, 2019 - 05:24 PM (IST)

ਅੰਮ੍ਰਿਤਸਰ ''ਚ ਮੁਸਲਿਮ ਭਾਈਚਾਰੇ ਵਲੋਂ ਨਾਗਰਿਕਤਾ ਸੋਧ ਬਿੱਲ ਦਾ ਵਿਰੋਧ

ਅੰਮ੍ਰਿਤਸਰ (ਸੁਮਿਤ ਖੰਨਾ) : ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਦੇਸ਼ ਭਰ 'ਚ ਕਈ ਲੋਕਾਂ ਵਲੋਂ ਖੁਸ਼ੀ ਮਨਾਈ ਜਾ ਰਹੀ ਹੈ ਪਰ ਪੰਜਾਬ 'ਚ ਮੁਸਲਿਮ ਭਾਈਚਾਰੇ ਵਲੋਂ ਇਸ ਬਿੱਲ ਦਾ ਸਖਤ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੇ ਰੋਸ ਵਜੋਂ ਅੰਮ੍ਰਿਤਸਰ 'ਚ ਮੁਸਲਿਮ ਭਾਈਚਾਰੇ ਵਲੋਂ ਕੇਂਦਰ ਸਰਕਾਰ ਖਿਲਾਫ ਜੰਮ ਕੇ ਪ੍ਰਦਰਸ਼ਨ ਕੀਤੇ ਗਿਆ। ਇਸ ਦੌਰਾਨ ਉਨ੍ਹਾਂ ਨੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਭੜਾਸ ਕੱਢੀ ਅਤੇ ਨਾਅਰੇਬਾਜ਼ੀ ਕੀਤੀ। ਇਸ ਸਬੰਧੀ ਮੁਸਲਿਮ ਭਾਈਚਾਰੇ ਦੇ ਲੋਕਾਂ ਦਾ ਕਹਿਣਾ ਹੈ ਭਾਜਪਾ ਸਰਕਾਰ ਨੇ ਇਸ ਦੇਸ਼ 'ਚ ਫਿਰਕਾ ਪ੍ਰਸਤੀ ਨੂੰ ਵਧਾ ਦਿੱਤਾ ਹੈ ਤੇ ਸਮਾਜ ਨੂੰ ਦੋ ਹਿੱਸਿਆ 'ਚ ਤੋੜਨ ਦੀ ਕੋਸ਼ਿਸ਼ ਕੀਤੀ ਹੈ। ਇਸ ਦੌਰਾਨ ਉਨ੍ਹਾਂ ਨੇ ਰਾਸ਼ਟਰਪਤੀ ਤੋਂ ਮੰਗ ਕੀਤੀ ਕਿ ਇਸ ਬਿੱਲ ਨੂੰ ਹਟਾਇਆ ਜਾਵੇ ਤਾਂ ਜੋ ਸਾਰੇ ਧਰਮਾਂ ਦੇ ਲੋਕ ਰਲ-ਮਿੱਲ ਕੇ ਰਹਿ ਸਕਣ।  

ਦੱਸਣਯੋਗ ਹੈ ਕਿ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵੀਰਵਾਰ ਰਾਤ ਨੂੰ ਨਾਗਰਿਕਤਾ ਸੋਧ ਬਿੱਲ 2019 ਨੂੰ ਮਨਜ਼ੂਰੀ ਦੇ ਦਿੱਤੀ ਸੀ, ਜਿਸ ਦੇ ਨਾਲ ਹੀ ਇਹ ਹੁਣ ਕਾਨੂੰਨ ਬਣ ਗਿਆ ਹੈ। ਇਸ ਕਾਨੂੰਨ 'ਚ ਅਫਗਾਨਿਸਤਾਨ, ਬੰਗਲਾਦੇਸ਼ ਅਤੇ ਪਾਕਿਸਤਾਨ ਤੋਂ ਧਾਰਮਿਕ ਤਸ਼ੱਦਦ ਦੇ ਕਾਰਨ 31 ਦਸੰਬਰ 2014 ਤਕ ਭਾਰਤ ਆਏ ਗੈਰ ਮੁਸਲਿਮ ਸ਼ਰਨਾਰਥੀਆਂ-ਹਿੰਦੂ ਸਿੱਖ ਬੁੱਧ , ਜੈਨ, ਪਾਰਸੀ ਅਤੇ ਭਾਈਚਾਰੇ ਦੇ ਦੋਸ਼ੀਆਂ ਨੂੰ ਭਾਰਤੀ ਨਾਗਰਿਕਤਾ ਦੇਣ ਦੀ ਵਿਵਸਥਾ ਹੈ।


author

Baljeet Kaur

Content Editor

Related News