ਨਸ਼ੇ ਦੀ ਲਤ ਨੇ ਬਣਾਇਆ ਚੋਰ, ਆਏ ਪੁਲਸ ਅੜਿੱਕੇ (ਵੀਡੀਓ)

Tuesday, Oct 29, 2019 - 04:59 PM (IST)

ਅੰਮ੍ਰਿਤਸਰ (ਗੁਰਪ੍ਰੀਤ ਚਾਵਲਾ) : ਅੰਮ੍ਰਿਤਸਰ ਪੁਲਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਚੋਰੀਆਂ ਤੇ ਲੁੱਟਾਂ-ਖੋਹਾਂ ਕਰਨ ਵਾਲੇ 3 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਸ ਨੇ ਇਨ੍ਹਾਂ ਤੋਂ ਚੋਰੀ ਦੇ ਗਹਿਣੇ, ਡਾਲਰ, ਮੋਬਾਈਲ ਫੋਨ ਤੇ ਮੋਟਰਸਾਈਕਲ ਬਰਾਮਦ ਕਰਦਿਆਂ ਕੁਝ ਚੋਰੀ ਤੇ ਲੁੱਟ ਦੇ ਕੇਸ ਹੱਲ ਕੀਤੇ ਹਨ।

ਪੁਲਸ ਮੁਤਾਬਕ ਇਹ ਨੌਜਵਾਨ ਨਸ਼ੇ ਦੀ ਲਤ ਨੂੰ ਪੂਰਾ ਕਰਨ ਲਈ ਚੋਰੀਆਂ ਤੇ ਲੁੱਟਾਂ-ਖੋਹਾਂ ਕਰਨ ਲੱਗ ਪਏ, ਜਿਨ੍ਹਾਂ 'ਤੇ ਪਹਿਲਾਂ ਵੀ ਕੁਝ ਮਾਮਲੇ ਦਰਜ ਹਨ। ਪੁਲਸ ਨੇ ਇਨ੍ਹਾਂ ਦੇ ਫਰਾਰ ਸਾਥੀਆਂ ਨੂੰ ਵੀ ਜਲਦ ਗ੍ਰਿਫਤਾਰ ਕਰ ਲਏ ਜਾਣ ਦੀ ਗੱਲ ਕਹੀ ਹੈ। ਪੁੱਛਗਿੱਛ ਦੌਰਾਨ ਇਨ੍ਹਾਂ ਦੋਸ਼ੀਆਂ ਤੋਂ ਹੋਰ ਵੀ ਕਈ ਖੁਲਾਸੇ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ।


cherry

Content Editor

Related News