ਆਖਰੀ ਪੇਪਰ ਦੇਣ ਜਾ ਰਿਹਾ ਸੀ 3 ਭੈਣਾਂ ਦਾ ਇਕਲੌਤਾ ਭਰਾ, ਹਾਦਸੇ ''ਚ ਮੌਤ

Monday, Mar 16, 2020 - 01:33 PM (IST)

ਆਖਰੀ ਪੇਪਰ ਦੇਣ ਜਾ ਰਿਹਾ ਸੀ 3 ਭੈਣਾਂ ਦਾ ਇਕਲੌਤਾ ਭਰਾ, ਹਾਦਸੇ ''ਚ ਮੌਤ

ਅੰਮ੍ਰਿਤਸਰ (ਗੁਰਪ੍ਰੀਤ ਸਿੰਘ) : ਅੰਮ੍ਰਿਤਸਰ ਦੇ ਸੁਲਤਾਨਵਿੰਡ ਰੋਡ 'ਤੇ ਵਾਪਰੇ ਦਰਦਨਾਕ ਹਾਦਸੇ 'ਚ ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਸਬੰਧੀ ਸੂਚਨਾ ਮਿਲਦਿਆ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

PunjabKesariਇਸ ਸਬੰਧੀ ਜਾਣਕਾਰੀ ਦਿੰਦਿਆ ਪੀੜਤ ਪਰਿਵਾਰ ਨੇ ਦੱਸਿਆ ਕਿ ਦਿਲਪ੍ਰੀਤ ਐਕਟਿਵਾ 'ਤੇ ਸਵਾਰ ਹੋ ਕੇ ਆਪਣਾ ਅੱਠਵੀਂ ਜਮਾਤ ਦਾ ਆਖਰੀ ਪੇਪਰ ਦੇਣ ਸਕੂਲ ਜਾ ਰਿਹਾ ਸੀ। ਇਸੇ ਦੌਰਾਨ ਸੁਲਤਾਨਵਿੰਡ ਰੋਡ 'ਤੇ ਆਟੋ ਨਾਲ ਟੱਕਰ ਹੋਣ ਕਾਰਨ ਦਿਲਪ੍ਰੀਤ ਦੇ ਸਿਰ 'ਤੇ ਸੱਟ ਲੱਗੀ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁੱਤ ਦੀ ਮੌਤ ਦੀ ਖਬਰ ਸੁਣ ਕੇ ਪੂਰੇ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ।

PunjabKesariਪਰਿਵਾਰਕ ਮੈਂਬਰਾਂ ਨੇ ਪੁਲਸ ਤੋਂ ਮੰਗ ਕੀਤੀ ਹੈ ਕਿ ਇਸ ਹਾਦਸੇ ਦੀ ਸੀ.ਸੀ.ਟੀ.ਵੀ. ਫੁਟੇਜ ਖੰਗਾਲੀ ਜਾਵੇ ਤਾਂ ਜੋ ਦਿਲਪ੍ਰੀਤ ਦੇ ਦੋਸ਼ੀ ਨੂੰ ਬਣਦੀ ਸਜ਼ਾ ਮਿਲ ਸਕੇ। ਪੁਲਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਵਲੋਂ ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਲਾਸ਼ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।


author

Baljeet Kaur

Content Editor

Related News