ਤੇਜ਼ ਰਫਤਾਰ ਟਰੱਕ ਨੇ ਕੁਚਲੀ ਐਕਟਿਵਾ ਸਵਾਰ

Tuesday, Aug 21, 2018 - 06:15 PM (IST)

ਤੇਜ਼ ਰਫਤਾਰ ਟਰੱਕ ਨੇ ਕੁਚਲੀ ਐਕਟਿਵਾ ਸਵਾਰ

ਅੰਮ੍ਰਿਤਸਰ (ਅਰੁਣ) : ਤੇਜ਼ ਰਫਤਾਰ ਟਰੱਕ ਵਲੋਂ ਐਕਟੀਵਾ ਸਵਾਰ ਲੜਕੀ ਨੂੰ ਬੁਰੀ ਤਰ੍ਹਾਂ ਕੁਚਲ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਜਾਣਕਾਰੀ ਮੁਤਾਬਕ ਜੀ. ਟੀ. ਰੋਡ ਨੇੜੇ ਸਥਿਤ ਸੰਤ ਪੈਟਰੋਲ ਪੰਪ ਕੋਲ ਆ ਰਹੇ ਤੇਜ਼ ਰਫਤਾਰ ਟਰੱਕ ਚਾਲਕ ਨੇ ਐਕਟਿਵਾ ਸਵਾਰ ਸਤਿੰਦਰ ਕੌਰ (32) ਨੂੰੰ ਬੁਰੀ ਤਰ੍ਹਾਂ ਕੁਚਲ ਦਿੱਤਾ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ । ਮ੍ਰਿਤਕਾ ਦੇ ਭਰਾ ਵਰਿੰਦਰ ਸਿੰਘ ਵਾਸੀ ਜੰਡਿਆਲਾ ਗੁਰੂ ਦੀ ਸ਼ਿਕਾਇਤ 'ਤੇ ਮੌਕੇ ਤੋਂ ਦੌੜੇ ਅਣਪਛਾਤੇ ਟਰੱਕ ਚਾਲਕ ਖਿਲਾਫ ਥਾਣਾ ਚਾਟੀਵਿੰਡ ਦੀ ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News