ਕੁਦਰਤ ਦਾ ਕਹਿਰ : ਹਨੇਰੀ ਕਾਰਨ ਡਿੱਗੀ ਸਕੂਲ ਦੀ ਕੰਧ, ਦੋ ਲੋਕਾਂ ਦੀ ਮੌਤ
Sunday, Jul 05, 2020 - 03:47 PM (IST)
ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ ਦੇ ਈਦਗਾਹ ਇਲਾਕੇ 'ਚ ਬੀਤੀ ਰਾਤ ਆਈ ਤੇਜ਼ ਹਨੇਰੀ ਕਾਰਨ ਕੰਧ ਡਿੱਗਣ ਕਾਰਨ ਦੋ ਲੋਕਾਂ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਹਾਦਸੇ 'ਚ ਇਕ ਬਜ਼ੁਰਗ ਬੀਬੀ ਤੇ ਇਕ ਵਿਅਕਤੀ ਦੀ ਮੌਤ ਹੋਈ ਹੈ, ਜੋ ਇਕ-ਦੂਜੇ ਦੇ ਗੁਆਂਢੀ ਸਨ। ਇਸ ਸਬੰਧੀ ਸੂਚਨਾ ਮਿਲਦਿਆਂ ਹੀ ਪੁਲਸ ਅਧਿਕਾਰੀ ਤੇ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਮੌਕੇ 'ਤੇ ਪੁੱਜੇ।
ਇਹ ਵੀ ਪੜ੍ਹੋਂ : ਹਵਸ ਦੇ ਅੰਨ੍ਹਿਆ ਨੇ ਬਜ਼ੁਰਗ ਜਨਾਨੀ ਨੂੰ ਵੀ ਨਹੀਂ ਬਕਸ਼ਿਆ, ਕੀਤਾ ਗੈਂਗਰੇਪ
ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਕਿਰਨ ਬਾਲਾ ਦੀ ਕੁੜੀ ਨੇ ਦੱਸਿਆ ਕਿ ਉਨ੍ਹਾਂ ਦੀ ਮਾਂ ਬੀਤੀ ਰਾਤ ਗਲੀ 'ਚ ਕੁਰਸੀ 'ਤੇ ਬੈਠੇ ਹੋਈ ਸੀ ਤੇ ਉਨ੍ਹਾਂ ਦੇ ਨੇੜੇ ਹੀ ਸਾਡੇ ਗੁਆਂਢ 'ਚ ਰਹਿੰਦਾ ਵਿਅਕਤੀ ਸਤਪਾਲ ਵੀ ਮੌਜੂਦ ਸੀ। ਇਸੇ ਦੌਰਾਨ ਬਹੁਤ ਤੇਜ਼ ਹਨੇਰੀ ਚੱਲੀ, ਜਿਸ ਕਾਰਨ ਸਕੂਲ ਦੀ ਕੰਧ ਉਨ੍ਹਾਂ ਦੇ ਉਪਰ ਡਿੱਗ ਗਈ ਤੇ ਮੌਕੇ 'ਤੇ ਹੀ ਸਤਪਾਲ ਦੀ ਮੌਤ ਹੋ ਗਈ ਜਦਕਿ ਸਾਡੀ ਮਾਂ ਨੇ ਹਸਪਤਾਲ ਜਾ ਕੇ ਦਮ ਤੋੜ ਦਿੱਤਾ। ਉਨ੍ਹਾਂ ਦੱਸਿਆ ਕਿ ਉਹ ਦੋ ਭੈਣਾਂ ਹੀ ਹਨ, ਜਿਨ੍ਹਾਂ ਦੀ ਆਸਰਾ ਸਿਰਫ਼ ਉਨ੍ਹਾਂ ਦੀ ਮਾਂ ਹੀ ਸੀ। ਉਨ੍ਹਾਂ ਦੱਸਿਆ ਕਿ ਪਹਿਲਾਂ ਵੀ ਪ੍ਰਸ਼ਾਸਨ ਨੂੰ ਇਥੇ ਕੰਧ ਬਣਾਉਣ ਤੋਂ ਰੋਕਿਆ ਗਿਆ ਸੀ ਪਰ ਉਨ੍ਹਾਂ ਨੇ ਕਿਸੇ ਦੀ ਗੱਲ ਨਹੀਂ ਸੁਣੀ। ਇਸ ਸਬੰਧੀ ਪੁਲਸ ਅਧਿਕਾਰੀ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਜੋ ਵੀ ਦੋਸ਼ੀ ਪਾਇਆ ਗਿਆ ਉਸ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋਂ : ਘਰ ਛੱਡ ਕੇ ਗਈ 14 ਸਾਲਾ ਕੁੜੀ ਨੇ ਬਿਆਨ ਕੀਤੀ ਰੂਹ ਕੰਬਾਊ ਦਾਸਤਾਨ, ਇੰਝ ਚੜ੍ਹੀ ਸੀ ਦਲਾਲਾਂ ਦੇ ਹੱਥ
ਦੂਜੇ ਪਾਸੇ ਇਸ ਸਬੰਧੀ ਪੱਤਰਕਾਰਾਂ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਓ.ਪੀ. ਸੋਨੀ ਨੇ ਦੱਸਿਆ ਕਿ ਇਹ ਬਹੁਤ ਹੀ ਭਿਆਨਕ ਘਟਨਾ ਸੀ, ਜਿਸ 'ਚ ਦੋ ਲੋਕਾਂ ਦੀ ਜਾਨ ਚਲੀ ਗਈ। ਉਨ੍ਹਾਂ ਦੱਸਿਆ ਕਿ ਉਹ ਪੀੜਤ ਪਰਿਵਾਰਾਂ ਨਾਲ ਦੁਖ ਸਾਂਝਾ ਕਰਨ ਇਥੇ ਪੁੱਜੇ ਹਨ। ਉਨ੍ਹਾਂ ਕਿਹਾ ਕਿ ਦੋਵਾਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਸਰਕਾਰ ਵਲੋਂ ਵੀ 4-4 ਲੱਖ ਰੁਪਇਆ ਦਿੱਤਾ ਜਾਵੇਗਾ ਤੇ ਇਸ ਤੋਂ ਇਲਾਵਾ ਨੌਕਰੀ ਵੀ ਦਿੱਤੀ ਜਾਵੇਗੀ।
ਇਹ ਵੀ ਪੜ੍ਹੋਂ : ਨਨਾਣ ਨੇ ਹੀ ਆਸ਼ਕ ਨਾਲ ਮਿਲ ਕੀਤਾ ਸੀ ਭਾਬੀ ਦਾ ਕਤਲ, ਇੰਝ ਖੁੱਲ੍ਹੀ ਪੋਲ