ਅੰਮ੍ਰਿਤਸਰ ''ਚ ਮਾਰੂ ਹੋਇਆ ਕੋਰੋਨਾ, ਦੋ ਹੋਰ ਮਰੀਜ਼ਾਂ ਨੇ ਤੋੜਿਆ ਦਮ

Saturday, Jun 27, 2020 - 11:11 AM (IST)

ਅੰਮ੍ਰਿਤਸਰ ''ਚ ਮਾਰੂ ਹੋਇਆ ਕੋਰੋਨਾ, ਦੋ ਹੋਰ ਮਰੀਜ਼ਾਂ ਨੇ ਤੋੜਿਆ ਦਮ

ਅੰਮ੍ਰਿਤਸਰ (ਦਲਜੀਤ ਸ਼ਰਮਾ) : ਅੰਮ੍ਰਿਤਸਰ 'ਚ ਕੋਰੋਨਾ ਲਾਗ ਨਾਲ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਅੱਜ ਚੜ੍ਹਦੀ ਸਵੇਰ ਜ਼ਿਲ੍ਹੇ 'ਚ ਦੋ ਹੋਰ ਮਰੀਜ਼ਾਂ ਦੀ ਮੌਤ ਹੋ ਗਈ, ਜਿਸ ਨਾਲ ਹੁਣ ਇਥੇ ਮਰਨ ਵਾਲਿਆਂ ਦੀ ਗਿਣਤੀ 39 ਹੋ ਚੁੱਕੀ ਹੈ। ਜ਼ਿਲ੍ਹੇ 'ਚ ਕੁੱਲ ਮਰੀਜ਼ਾਂ ਦੀ ਗਿਣਤੀ 898 ਹੋ ਚੁੱਕੀ ਹੈ, ਜਿਨ੍ਹਾਂ 'ਚੋਂ 644 ਲੋਕ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ। 

ਇਹ ਵੀ ਪੜ੍ਹੋਂ : ਵਿਦੇਸ਼ ਜਾਣ ਦਾ ਸੁਫ਼ਨਾ ਨਹੀਂ ਹੋਇਆ ਪੂਰਾ ਤਾਂ 19 ਸਾਲਾ ਲੜਕੀ ਨੇ ਚੁੱਕਿਆ ਇਹ ਕਦਮ

ਜਾਣਕਾਰੀ ਮੁਤਾਬਕ ਜੰਡਿਆਲਾ ਦੀ ਰਹਿਣ ਵਾਲੀ 60 ਸਾਲਾ ਸੁਦੇਸ਼ ਕੁਮਾਪੀ ਗੁਰੂ ਨਾਨਕ ਦੇਵ ਹਸਪਤਾਲ 'ਚ ਇਲਾਜ ਅਧੀਨ ਸੀ। ਸੁਦੇਸ਼ ਕੁਮਾਰੀ ਕੋਰੋਨਾ ਤੋਂ ਇਲਾਵਾ ਕਈ ਹੋਰ ਬੀਮਾਰੀਆਂ ਤੋਂ ਵੀ ਪੀੜਤ ਸੀ। ਪਿਛਲੇ ਕੁਝ ਦਿਨਾਂ ਤੋਂ ਉਸ ਹਾਲਤ ਬਹੁਤ ਖ਼ਰਾਬ ਸੀ, ਜਿਸ ਦੇ ਚੱਲਦਿਆਂ ਅੱਜ ਸਵੇਰੇ ਉਸ ਦੀ ਮੌਤ ਹੋ ਗਈ। ਇਸੇ ਤਰ੍ਹਾਂ ਦੂਜੀ ਮ੍ਰਿਤਕਾ ਰਈਆ ਦੀ ਰਹਿਣ ਵਾਲੀ ਸੀ, ਜੋ ਕੋਰੋਨਾ ਲਾਗ ਦੇ ਨਾਲ-ਨਾਲ ਲੀਵਰ ਦੇ ਕੈਂਸਰ ਤੋਂ ਪੀੜਤ ਸੀ। ਇਥੇ ਇਹ ਵੀ ਦੱਸ ਦੇਈਏ ਕਿ ਜ਼ਿਲ੍ਹੇ 'ਚ ਅੱਜ ਨਵੇਂ ਸਿਵਲ ਸਰਜਨ ਡਾ. ਨਵਦੀਪ ਸਿੰਘ ਨੇ ਅਹੁਦਾ ਸੰਭਾਲਿਆ ਹੈ। ਜ਼ਿਲ੍ਹੇ 'ਚ ਲਗਾਤਾਰ ਕੋਰੋਨਾ ਦੇ ਵੱਧ ਰਹੇ ਮਾਮਲੇ 'ਤੇ ਰੋਕ ਲਗਾਉਣਾ ਡਾ. ਨਵਦੀਪ ਲਈ ਇਕ ਵੱਡੀ ਚੁਣੌਤੀ ਹੋਵੇਗਾ। 

ਇਹ ਵੀ ਪੜ੍ਹੋਂ : ਮਾਮਲਾ ਕੈਰੋਂ ਵਿਖੇ ਹੋਏ 5 ਕਤਲਾਂ ਦਾ, ਪੁਲਸ ਨੇ 6 ਨੌਜਵਾਨਾਂ ਨੂੰ ਕੀਤਾ ਰਾਉਂਡ ਅੱਪ

ਦੇਸ਼ 'ਚ 'ਕੋਰੋਨਾ' ਦਾ ਬਲਾਸਟ, ਮਰੀਜ਼ਾਂ ਦਾ ਅੰਕੜਾ 5 ਲੱਖ ਦੇ ਪਾਰ
ਦੇਸ਼ ਵਿਚ ਜਾਨਲੇਵਾ ਕੋਰੋਨਾ ਵਾਇਰਸ (ਕੋਵਿਡ-19) ਦੇ ਮਾਮਲੇ ਰੋਜ਼ਾਨਾ ਨਵੇਂ ਰਿਕਾਰਡ ਬਣਾ ਰਹੇ ਹਨ। ਭਾਰਤ ਵਿਚ ਇਕ ਦਿਨ ਵਿਚ 18,552 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਕੋਰੋਨਾ ਵਾਇਰਸ ਮਰੀਜ਼ਾਂ ਦਾ ਅੰਕੜਾ 5.08 ਲੱਖ ਦੇ ਪਾਰ ਪਹੁੰਚ ਗਿਆ ਹੈ। ਜਦਕਿ ਪਿਛਲੇ 24 ਘੰਟਿਆਂ 'ਚ 384 ਲੋਕਾਂ ਦੀ ਮੌਤ ਹੋਈ ਹੈ। ਭਾਰਤ ਵਿਚ ਕੋਰੋਨਾ ਪਾਜ਼ੇਟਿਵ ਮਾਮਲਿਆਂ ਦੀ ਕੁੱਲ ਗਿਣਤੀ 5,08,953 ਹੋ ਗਈ ਹੈ। ਜਿਸ ਵਿਚੋਂ 1,97,387 ਸਰਗਰਮ ਮਾਮਲੇ ਹਨ। ਜਿਸ ਤਰ੍ਹਾਂ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਰਹੀ ਹੈ, ਓਨੀ ਹੀ ਰਫ਼ਤਾਰ ਨਾਲ ਦੇਸ਼ 'ਚ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵੀ ਵੱਧ ਰਹੀ ਹੈ। ਹੁਣ ਤੱਕ 2,95,881 ਮਰੀਜ਼ ਠੀਕ ਹੋ ਚੁੱਕੇ ਹਨ ਅਤੇ 15,685 ਲੋਕਾਂ ਦੀ ਮੌਤ ਹੋ ਚੁੱਕੀ ਹੈ।

 


author

Baljeet Kaur

Content Editor

Related News