ਬੇਰੋਜ਼ਗਾਰੀ ਤੋਂ ਤੰਗ ਆ ਕੇ ਨੌਜਵਾਨ ਨੇ ਖੁਦ ਨੂੰ ਕੀਤਾ ਖਤਮ

Thursday, Mar 12, 2020 - 01:03 PM (IST)

ਬੇਰੋਜ਼ਗਾਰੀ ਤੋਂ ਤੰਗ ਆ ਕੇ ਨੌਜਵਾਨ ਨੇ ਖੁਦ ਨੂੰ ਕੀਤਾ ਖਤਮ

ਅੰਮ੍ਰਿਤਸਰ (ਅਰੁਣ) : ਥਾਣਾ ਛੇਹਰਟਾ ਅਧੀਨ ਪੈਂਦੇ ਖੇਤਰ ਨਿਰਮਲਾ ਕਾਲੋਨੀ 'ਚ ਇਕ 17 ਸਾਲਾ ਨੌਜਵਾਨ ਨੇ ਘਰੇਲੂ ਪ੍ਰੇਸ਼ਾਨੀ ਕਾਰਣ ਪੱਖੇ ਨਾਲ ਫਾਹ ਲੈ ਕੇ ਜੀਵਨ-ਲੀਲਾ ਖ਼ਤਮ ਕਰ ਲਈ। ਇਸ ਸਬੰਧੀ ਜਾਣਕਾਰੀ ਦਿੰਦਿਆ
ਮ੍ਰਿਤਕ ਗੁਰਲਾਲ ਸਿੰਘ (17) ਦੀ ਮਾਤਾ ਕੰਵਲਜੀਤ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਜਗਬੀਰ ਸਿੰਘ ਜੋ ਹੋਮਗਾਰਡ 'ਚ ਡਿਊਟੀ ਕਰਦਾ ਸੀ, ਦੀ ਸਾਲ 2002 'ਚ ਡਿਊਟੀ ਦੌਰਾਨ ਮੌਤ ਹੋ ਗਈ ਸੀ, ਜਿਸ ਮਗਰੋਂ ਬੀਤੇ ਸਾਲ ਉਸ ਦੇ ਦੂਸਰੇ ਲੜਕੇ ਅਨਮੋਲ ਸਿੰਘ ਦੀ ਵੀ ਮੌਤ ਹੋ ਗਈ ।

ਇਹ ਵੀ ਪੜ੍ਹੋ : ਸੱਸ ਦੇ ਤਸ਼ੱਦਦ ਤੋਂ ਤੰਗ ਆ ਕੇ ਮਾਸੂਮ ਸਮੇਤ ਚੁੱਕਿਆ ਖੌਫਨਾਕ ਕਦਮ, ਉਜੜੀਆਂ ਖੁਸ਼ੀਆਂ

ਉਸ ਨੇ ਦੱਸਿਆ ਕਿ ਉਸ ਦਾ ਲੜਕਾ ਕੰਮ ਨੂੰ ਲੈ ਕੇ ਪ੍ਰੇਸ਼ਾਨ ਰਹਿੰਦਾ ਸੀ। ਉਹ ਸੋਮਵਾਰ ਦੀ ਰਾਤ ਆਪਣੇ ਕਮਰੇ 'ਚ ਸੁੱਤੀ ਪਈ ਸੀ, ਸਵੇਰੇ ਉੱਠ ਕੇ ਦੇਖਿਆ ਤਾਂ ਉਸ ਦੇ ਲੜਕੇ ਗੁਰਲਾਲ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਮੁਹੱਲਾ ਵਾਸੀਆਂ ਨੇ ਤੁਰੰਤ ਛੇਹਰਟਾ ਪੁਲਸ ਨੂੰ ਸੂਚਿਤ ਕੀਤਾ। ਪੁਲਸ ਚੌਕੀ ਛੇਹਰਟਾ ਟਾਊਨ ਦੇ ਇੰਚਾਰਜ ਐੱਸ. ਆਈ. ਭੁਪਿੰਦਰ ਸਿੰਘ ਪੁਲਸ ਪਾਰਟੀ ਸਮੇਤ ਮੌਕੇ 'ਤੇ ਪੁੱਜ ਗਏ। ਜਾਂਚ ਅਧਿਕਾਰੀ ਭੁਪਿੰਦਰ ਸਿੰਘ ਨੇ ਦੱਸਿਆ ਕਿ 174 ਦੀ ਕਾਰਵਾਈ ਅਮਲ 'ਚ ਲਿਆਂਦੀ ਗਈ ਹੈ। ਪੋਸਟਮਾਰਟਮ ਰਿਪੋਰਟ ਮਗਰੋਂ ਬਣਦੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ :  ਨੌਜਵਾਨ ਨੇ ਗੁਰਦੁਆਰਾ ਸਾਹਿਬ ਦੇ ਸਰੋਵਰ 'ਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ, ਵਜ੍ਹਾ ਕਰੇਗੀ ਹੈਰਾਨ


author

Baljeet Kaur

Content Editor

Related News