ਅਮਰੀਕਾ ''ਚ ਮਰਦਮਸ਼ੁਮਾਰੀ ਸਮੇਂ ਸਿੱਖਾਂ ਨੂੰ ਵੱਖਰੀ ਮਾਨਤਾ ਦੇਣ ਦਾ ਭਾਈ ਲੌਂਗੋਵਾਲ ਵਲੋਂ ਸਵਾਗਤ

01/16/2020 5:56:51 PM

ਅੰਮ੍ਰਿਤਸਰ (ਦੀਪਕ) : ਅਮਰੀਕਾ 'ਚ ਇਸ ਸਾਲ ਹੋਣ ਜਾ ਰਹੀ ਮਰਦਮਸ਼ੁਮਾਰੀ ਦੌਰਾਨ ਸਿੱਖਾਂ ਨੂੰ ਵੱਖਰੀ ਕੌਮ ਵਜੋਂ ਮਾਨਤਾ ਦੇਣ ਨਾਲ ਪੂਰੇ ਵਿਸ਼ਵ 'ਚ ਸਿੱਖ ਪਛਾਣ ਨੂੰ ਹੋਰ ਬਲ ਮਿਲੇਗਾ। ਅਮਰੀਕਾ ਸਰਕਾਰ ਦਾ ਇਹ ਫੈਸਲਾ ਬੇਹੱਦ ਸਲਾਹੁਣਯੋਗ ਹੈ, ਜਿਸ ਨਾਲ ਸਿੱਖ ਜਗਤ 'ਚ ਖੁਸ਼ੀ ਦੀ ਲਹਿਰ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤਾ। ਅਮਰੀਕਾ 'ਚ ਸਿੱਖਾਂ ਲਈ ਇਸ ਖੁਸ਼ਖਬਰੀ 'ਤੇ ਭਾਈ ਲੌਂਗੋਵਾਲ ਨੇ ਸਮੁੱਚੇ ਸਿੱਖ ਜਗਤ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਅਮਰੀਕਾ ਸਰਕਾਰ ਦਾ ਧੰਨਵਾਦ ਕਰਦਿਆਂ ਉਥੋਂ ਦੇ ਸਿੱਖ ਆਗੂਆਂ ਦੀਆਂ ਕੋਸ਼ਿਸ਼ਾਂ ਦੀ ਵੀ ਸ਼ਲਾਘਾ ਕੀਤੀ।

ਭਾਈ ਲੌਂਗੋਵਾਲ ਨੇ ਕਿਹਾ ਕਿ ਗੁਰੂ ਸਾਹਿਬਾਨ ਦੇ ਫਸਲਫੇ ਅਤੇ ਸਿੱਖ ਵਿਰਾਸਤ ਦੀ ਅਮੀਰੀ ਸਦਕਾ ਸਿੱਖਾਂ ਨੇ ਪੂਰੀ ਦੁਨੀਆ 'ਚ ਬੇਸ਼ੁਮਾਰ ਪ੍ਰਾਪਤੀਆਂ ਕੀਤੀਆਂ ਹਨ। ਅੱਜ ਦੁਨੀਆ ਦੇ ਵਿਕਸਤ ਦੇਸ਼ਾਂ 'ਚ ਸਿੱਖ ਸਰਕਾਰਾਂ ਦਾ ਹਿੱਸਾ ਬਣੇ ਹੋਏ ਹਨ। ਅਮਰੀਕਾ 'ਚ ਸਿੱਖਾਂ ਨੂੰ ਵੱਖਰੀ ਕੌਮ ਵਜੋਂ ਮਾਨਤਾ ਸਿੱਖ ਪ੍ਰਾਪਤੀਆਂ ਦੀ ਸੂਚੀ ਵਿਚ ਇਕ ਹੋਰ ਵਾਧਾ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਦੇ ਇਸ ਫੈਸਲੇ ਤੋਂ ਹੋਰਨਾਂ ਦੇਸ਼ਾਂ ਨੂੰ ਵੀ ਸੇਧ ਲੈਣੀ ਚਾਹੀਦੀ ਹੈ। ਪੂਰੇ ਵਿਸ਼ਵ ਦੇ ਮੁਲਕਾਂ 'ਚ ਇਹ ਲਾਗੂ ਹੋਣਾ ਚਾਹੀਦਾ ਹੈ। ਇਸੇ ਦੌਰਾਨ ਭਾਈ ਲੌਂਗੋਵਾਲ ਨੇ ਤਰਨਜੀਤ ਸਿੰਘ ਸੰਧੂ ਨੂੰ ਅਮਰੀਕਾ ਦੇ ਰਾਜਦੂਤ ਨਿਯੁਕਤ ਹੋਣ 'ਤੇ ਵੀ ਵਧਾਈ ਦਿੱਤੀ।


Baljeet Kaur

Content Editor

Related News