ਅੰਮ੍ਰਿਤਸਰ ’ਚ ਵੱਡੀ ਵਾਰਦਾਤ, ਅਣਪਛਾਤੇ ਵਿਅਕਤੀਆਂ ਨੇ ਬਜ਼ੁਰਗ ਔਰਤ ਨੂੰ ਉਤਾਰਿਆ ਮੌਤ ਦੇ ਘਾਟ

Thursday, Jul 27, 2023 - 10:30 PM (IST)

ਅੰਮ੍ਰਿਤਸਰ ’ਚ ਵੱਡੀ ਵਾਰਦਾਤ, ਅਣਪਛਾਤੇ ਵਿਅਕਤੀਆਂ ਨੇ ਬਜ਼ੁਰਗ ਔਰਤ ਨੂੰ ਉਤਾਰਿਆ ਮੌਤ ਦੇ ਘਾਟ

ਅਜਨਾਲਾ (ਗੁਰਜੰਟ)-ਸਥਾਨਕ ਸ਼ਹਿਰ ਅਜਨਾਲਾ ਦੀ ਵਾਰਡ ਨੰਬਰ 13 ’ਚ ਦਿਨ-ਦਿਹਾੜੇ ਅਣਪਛਾਤੇ ਵਿਅਕਤੀਆਂ ਵੱਲੋਂ ਇਕ ਬਜ਼ੁਰਗ ਔਰਤ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਰਿਟਾਇਰਡ ਅਧਿਆਪਕਾ ਕੁਮਾਰੀ ਬਿਮਲਾ ਅੱਜ ਦੁਪਹਿਰ ਸਮੇਂ ਇਕੱਲੀ ਆਪਣੇ ਘਰ ਵਿਚ ਮੌਜੂਦ ਸੀ।

ਇਹ ਖ਼ਬਰ ਵੀ ਪੜ੍ਹੋ : ਪੰਜਾਬ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, 87 ਪਿੰਡਾਂ ਤੇ ਵਾਰਡਾਂ ਨੇ ਨਸ਼ਿਆਂ ਵਿਰੁੱਧ ਚੁੱਕਿਆ ਇਹ ਕਦਮ

ਇਸ ਦੌਰਾਨ ਕੁਝ ਅਣਪਛਾਤੇ ਵਿਅਕਤੀ ਉਨ੍ਹਾਂ ਦੇ ਘਰ ’ਚ ਦਾਖ਼ਲ ਹੋਏ ਤੇ ਉਸ ਦਾ ਕਤਲ ਕਰ ਦਿੱਤਾ। ਉਹ ਉਸ ਦੇ ਕੰਨਾਂ ਦੀਆਂ ਵਾਲੀਆਂ ਲਾਹੁਣ ਤੋਂ ਇਲਾਵਾ ਘਰ ਦੇ ਹੋਰ ਸਾਮਾਨ ਦੀ ਫਰੋਲਾ-ਫਰਾਲੀ ਕਰ ਕੇ ਫਰਾਰ ਹੋ ਗਏ। ਇਸ ਘਟਨਾ ਤੋਂ ਬਾਅਦ ਪੁਲਸ ਵੱਲੋਂ ਮੌਕੇ ’ਤੇ ਪਹੁੰਚ ਕੇ ਛਾਣਬੀਣ ਕੀਤੀ ਜਾ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ : ‘ਆਪ’ ਸਰਕਾਰ ਨੇ ਮੁਲਾਜ਼ਮਾਂ ਨੂੰ ਕੀਤਾ ਪਦਉੱਨਤ, ਬਜਟ ਸੈਸ਼ਨ ਬਾਰੇ ਰਾਜਪਾਲ ਦਾ ਬਿਆਨ, ਪੜ੍ਹੋ Top 10

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Manoj

Content Editor

Related News