ਅਮਰੀਕਾ ਦੇ ਵਿਧਾਇਕਾਂ ਦਾ ਵਫ਼ਦ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਇਆ ਨਤਮਸਤਕ

12/16/2018 9:34:33 AM

ਅੰਮ੍ਰਿਤਸਰ (ਦੀਪਕ) : ਅਮਰੀਕਾ ਦੇ ਕੈਲੀਫੋਰਨੀਆ ਸੂਬੇ ਦੇ ਇਕ ਵਫ਼ਦ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਸਤਮਸਕ ਹੋ ਕੇ ਗੁਰੂ ਘਰ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਵਫ਼ਦ 'ਚ ਸਥਾਨਕ ਸੂਬੇ ਦੇ ਕੁਝ ਵਿਧਾਇਕਾਂ ਅਸ਼ ਕਾਲਰਾ, ਮਾਰਕ ਸਟੋਨ, ਈਲੋਜੇ ਰੇਅਸ, ਸੇਸੀਲਾ ਐਗੂਲੇਰ ਕੁਰੀ, ਸਾਹਰੋਨ, ਕੁਈਰਕ ਸਿਲਵਾ ਰਿਚਰਡ ਬਲੂਮ, ਪੋਲੀਸੀ ਏਡਸ, ਅੰਕਾਲੀ, ਸਟੇਸ਼ੀ ਸ਼ੀਹ ਆਦਿ ਤੋਂ ਇਲਾਵਾ ਹੋਰ ਸ਼ਖਸੀਅਤਾਂ ਵੀ ਸ਼ਾਮਿਲ ਸਨ। ਵਫ਼ਦ ਵਿਚ ਆਏ ਮੈਂਬਰਾਂ ਨੇ ਜਿਥੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕੀਤੇ, ਉਥੇ ਹੀ ਸ੍ਰੀ ਗੁਰੂ ਰਾਮਦਾਸ ਲੰਗਰ ਹਾਲ 'ਚ ਸ਼ਰਧਾ ਨਾਲ ਗੁਰੂ ਕਾ ਲੰਗਰ ਛਕਿਆ। ਵਫ਼ਦ ਦੇ ਮੈਂਬਰ ਸ੍ਰੀ ਦਰਬਾਰ ਸਾਹਿਬ ਦੀ ਸੁੰਦਰਤਾ, ਰੂਹਾਨੀ ਵਾਤਾਵਰਣ, ਸਰਬ ਸਾਂਝੀਵਾਲਤਾ ਦੇ ਸਿਧਾਂਤ ਅਨੁਸਾਰ ਵੱਖ-ਵੱਖ ਧਰਮਾਂ ਤੋਂ ਇਥੇ ਪੁੱਜੇ ਲੋਕਾਂ ਨੂੰ ਦੇਖ ਕੇ ਪ੍ਰਭਾਵਿਤ ਹੋਏ। ਉਨ੍ਹਾਂ ਬਿਨਾਂ ਭੇਦਭਾਵ ਇਥੇ ਲੰਗਰ ਛਕਦੀਆਂ ਸੰਗਤਾਂ ਨੂੰ ਦੇਖ ਕੇ ਪ੍ਰਸ਼ੰਸਾ ਕੀਤੀ ਤੇ ਬਰਤਨ ਸਾਫ ਕਰਨ ਦੀ ਸੇਵਾ ਵੀ ਕੀਤੀ।

ਇਸੇ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਵਫ਼ਦ ਦੇ ਮੈਂਬਰਾਂ ਨੂੰ ਸ਼੍ਰੋਮਣੀ ਕਮੇਟੀ ਮੈਂਬਰਾਂ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਅਜੈਬ ਸਿੰਘ ਅਭਿਆਸੀ ਤੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਸਿਰੋਪਾਓ ਅਤੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ  ਜਸਵਿੰਦਰ ਸਿੰਘ ਦੀਨਪੁਰ ਮੈਨੇਜਰ ਸ੍ਰੀ ਦਰਬਾਰ ਸਾਹਿਬ,  ਪ੍ਰਤਾਪ ਸਿੰਘ ਬਾਜਵਾ ਸਾਬਕਾ ਵਿਧਾਇਕ,  ਸਿਮਰਜੀਤ ਸਿੰਘ ਮੀਤ ਸਕੱਤਰ,  ਬਘੇਲ ਸਿੰਘ ਐਡੀਸ਼ਨਲ ਮੈਨੇਜਰ, ਅੰਮ੍ਰਿਤਪਾਲ ਸਿੰਘ ਸੂਚਨਾ ਅਧਿਕਾਰੀ ਆਦਿ ਹਾਜ਼ਰ ਸਨ।

Baljeet Kaur

This news is Content Editor Baljeet Kaur